ਐਸ.ਏ.ਐਸ ਨਗਰ 16 ਦਸੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅੇਸ.ਏ.ਐਸ.ਨਗਰ ਦੇ ਬਲਾਕ ਮਾਜਰੀ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਪਿੰਡ ਪਲਹੇੜੀ ਬਲਾਕ ਮਾਜਰੀ ਵਿਖੇ ਆਤਮਾ ਸਕੀਮ ਅਧੀਨ ਹਾੜ੍ਹੀ ਦੀਆਂ ਫਸਲਾਂ ਤੇ ਕਿਸਾਨ ਗੋਸਟੀ ਲਗਾਈ ਗਈ। ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ ਵੱਲੋਂ ਹਾੜ੍ਹੀ ਦੀਆਂ ਫਸਲਾਂ, ਕਣਕ, ਸਰੋਂ, ਦੀ ਬਿਜਾਈ ਅਤੇ ਮੰਡੀਕਰਨ ਬਾਰੇ ਕਿਸਾਨਾਂ ਨੂੰ ਵਿਸਥਾਰ ਪੂਰਵਕ ਦੱਸਿਆ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਸਲਾਹ ਦਿੱਤੀ ਕਿ ਜਦੋਂ ਆਪ ਵੱਲੋਂ ਕਿਸੇ ਡੀਲਰ ਪਾਸੋਂ ਖੇਤੀ ਇਨਪੁਟਸ ਸਮੱਗਰੀ ਦੀ ਖਰੀਦ ਕੀਤੀ ਜਾਂਦੀ ਹੈ ਉਸ ਸਮੇਂ ਹੀ ਬਿਲ ਲਿਆ ਜਾਵੇ। ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨਾਂ ਦੀਆਂ ਮੁਸ਼ਕਲਾਂ ਤੇ ਵਿਚਾਰ ਵਟਾਂਦਰਾ ਕੀਤਾ ਅਤੇ ਸੁਝਾਅ ਦਿੱਤੇ ਗਏ ।
ਡਾ. ਰਮਿੰਦਰ ਸਿੰਘ ਘੁੰਮਣ, ਐਫ.ਏ.ਐਸ.ਸੀ. ਰੂਪਨਗਰ( ਐਗਰੋਨਮੀ) ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੇ ਪ੍ਰਬੰਧਨ ਬਾਰੇ ਸੰਖੇਪ ਵਿੱਚ ਦੱਸਿਆ। ਡਾ. ਨਵਨੀਤ ਕੌਰ ਐਫ.ਏ.ਐਸ.ਸੀ. ਰੂਪਨਗਰ(ਐਂਟੋਮੋਲੋਜੀ)ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਤੇ ਨਦੀਨਾਂ ਦੀ ਰੋਕਥਾਮ ਬਾਰੇ ਦੱਸਿਆ। ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਦਿੱਤੀ ਜਾ ਰਹੀ ਮਸ਼ੀਨਰੀ ਤੇ ਸਬਸਿਡੀ ਬਾਰੇ ਅਤੇ ਖੇਤ ਐਪ ਰਾਹੀਂ ਮਸ਼ੀਨਰੀ ਦੀ ਉਪਲਬੱਧਤਾ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ । ਉਨਾਂ ਨੇ ਕਿਸਾਨਾਂ ਨੂੰ ਆਰਗੈਨਿਕ ਖੇਤੀ ਅਪਨਾਉਣ ਲਈ , ਕਿਸਾਨਾਂ ਨੂੰ ਪਰਾਲੀ ਨੂੰ ਘਰੇਲੂ ਵਰਤੋਂ ਚ ਲਿਆਉਣ ਲਈ ਜਰੂਰੀ ਨੁਕਤੇ ਦੱਸੇ ਅਤੇ ਅੱਗ ਲਗਾਉਣ ਨਾਲ ਜਰੂਰੀ ਤੱਤ ਨਸ਼ਟ ਹੋਣ ਬਾਰੇ ਦੱਸਿਆ । ਸ਼੍ਰੀਮਤੀ ਸ਼ਿਖਾ ਸਿੰਗਲਾ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਨੇ ਆਤਮਾ ਸਕੀਮ ਬਾਰੇ ਵਿਸਥਾਰ ਵਿੱਚ ਦੱਸਿਆ ਅਤੇ ਨਾਲ ਹੀ ਕਿਸਾਨਾਂ ਨੂੰ ਰਿਵਾਇਤੀ ਖੇਤੀ ਛੱਡ ਕੇ ਸਹਾਇੱਕ ਧੰਦੇ ਅਪਨਾਉਣ ਦੀ ਸਲਾਹ ਦਿੱਤੀ। ਡਾ. ਸੋਨੀਆ ਪਰਾਸ਼ਰ ਖੇਤੀਬਾੜੀ ਵਿਸਥਾਰ ਅਫਸਰ ਨੇ ਕੁਦਰਤੀ ਖੇਤੀ ਬਾਰੇ ਕਿਸਾਨਾ ਨੂੰ ਜਾਗਰੂਕ ਕੀਤਾ ।
No comments:
Post a Comment