ਬਹਿਲੋਲਪੁਰ ਵਿਖੇ ਓਪਨ ਜਿੰਮ ਅਤੇ ਪਾਰਕ ਦਾ ਕੀਤਾ ਵਿਧਾਇਕ ਕੁਲਵੰਤ ਸਿੰਘ ਨੇ ਉਦਘਾਟਨ
ਮੁਹਾਲੀ 21 ਦਿਸੰਬਰ : ਪੰਜਾਬ ਦੇ ਖਾਸ ਕਰਕੇ ਪਿੰਡਾਂ ਦਾ ਵੱਡੇ ਪੱਧਰ ਤੇ ਵਿਕਾਸ ਕਾਰਜ ਲਈ ਅਤੇ ਸਾਫ-ਸੁਥਰਾ ਰੱਖਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ।
ਇਹ ਗੱਲ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀl ਵਿਧਾਇਕ ਮੁਹਾਲੀ ਕੁਲਵੰਤ ਸਿੰਘ ਅੱਜ ਮੁਹਾਲੀ ਹਲਕੇ ਦੇ ਪਿੰਡ ਬਹਿਲੋਲਪੁਰ ਵਿਖੇ ਪਾਰਕ ਦਾ ਉਦਘਾਟਨ ਕਰਨ ਲਈ ਪੁੱਜੇ ਹੋਏ ਸਨ।
ਇਥੇ ਇਹ ਗੱਲ ਜ਼ਿਕਰਯੋਗ ਹੈ ਕਿ ਬਹਿਲੋਲਪੁਰ ਦੀ ਪੰਚਾਇਤ ਨੇ ਪਿੰਡ ਦੇ ਸਰਪੰਚ ਮਨਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਪਿੰਡ ਵਿੱਚ ਇੱਕ ਸ਼ਾਨਦਾਰ ਪਾਰਕ ਅਤੇ ਨੌਜਵਾਨ ਵਰਗ ਨੂੰ ਤੰਦਰੁਸਤ ਰੱਖਣ ਦੇ ਲਈ ਉਪਨ ਜਿੰਮ ਸ਼ੁਰੂ ਕੀਤਾ ਗਿਆ , ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਮੁਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਕੰਮਾਂ ਲਈ ਸਿਰਫ ਸ਼ੁਰੂਆਤ ਹੋਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਵਿਕਾਸ ਮੁਖੀ ਯੋਜਨਾਵਾਂ ਦਾ ਇਕ ਦੌਰ ਸ਼ੁਰੂ ਹੋਣ ਜਾ ਰਿਹਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਹਰ ਵਰ੍ਹੇ 3 ਹਜ਼ਾਰ ਕਾਂਸਟੇਬਲ ਪੰਜਾਬ ਪੁਲਿਸ ਵਿੱਚ ਭਰਤੀ ਕੀਤੇ ਜਾਣਗੇ, ਤਾਂ ਕਿ ਪੰਜਾਬ ਦੇ ਲੋਕਾਂ ਨੂੰ ਇਕ ਬਿਹਤਰ ਅਤੇ ਸ਼ਾਂਤੀ ਭਰਿਆ ਮਾਹੌਲ ਦਿੱਤਾ ਜਾ ਸਕੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇਸ਼ ਦੀ ਰੱਖਿਆ ਲਈ ਸ਼ਹੀਦ ਹੋਣ ਵਾਲੇ ਅਤੇ ਫੌਜੀਆਂ ਅਤੇ ਉਹਨਾਂ ਦੇ ਪਰਿਵਾਰਾਂ ਦਾ ਧਿਆਨ ਰੱਖ ਰਹੀ ਹੈ ਅਤੇ ਉਨ੍ਹਾਂ ਦਾ ਸਤਿਕਾਰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਵੀ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੇਸ਼ ਦੀ ਰੱਖਿਆ ਲਈ ਸ਼ਹੀਦ ਹੋਣ ਵਾਲੇ ਪਰਿਵਾਰ ਨੂੰ ਇਕ ਕਰੋੜ ਰੁਪਇਆ ਦੀ ਰਾਸ਼ੀ ਉਹਨਾਂ ਦੇ ਸਨਮਾਨ ਵਜੋਂ ਦਿੱਤੀ ਜਾ ਰਹੀ ਹੈ। ਕੁਲਵੰਤ ਸਿੰਘ ਨੇ ਪਿੰਡ ਵਿਚ ਬਣੇ ਸ਼ਾਨਦਾਰ ਓਪਨ ਜਿੰਮ ਅਤੇ ਪਾਰਕ ਸ਼ੁਰੂ ਹੋਣ ਦੇ ਲਈ ਪਿੰਡ ਦੀ ਪੰਚਾਇਤ ਨੂੰ ਵਧਾਈ ਦਿੱਤੀ।ਇਸ ਮੌਕੇ ਪਿੰਡ ਦੇ ਸਰਪੰਚ ਮਨਜੀਤ ਸਿੰਘ ਰਾਣਾ ਬਹਿਲੋਲਪੁਰ ਨੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਤੋਂ ਪਿੰਡਾਂ ਦੀਆਂ ਕੁਝ ਹੋਰ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਇਸ ਮੌਕੇ ਪਿੰਡ ਦੇ ਸਰਪੰਚ ਮਨਜੀਤ ਸਿੰਘ ਬਹਿਲੋਲਪੁਰ , ਮੈਂਬਰ ਪੰਚਾਇਤ- ਰਾਮ ਪਾਲ ,ਪਰਮਜੀਤ ਸਿੰਘ, ਬਿਕਰਮ ਸਿੰਘ, ਗੁਰਪ੍ਰੀਤ ਕੌਰ ਕੁਲਵਿੰਦਰ ਸਿੰਘ ਕੰਵਰਪਾਲ ਸਿੰਘ, ਸਾਬਕਾ ਸਰਪੰਚ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਆਰਤੀ ਸ਼ਰਮਾਂ ਸਾਬਕਾ ਕੌਂਸਲਰ ਰਜਿੰਦਰ ਸਿੰਘ ਸੁਰਿੰਦਰ ਸਿੰਘ, ਬਲਾਕ ਡਿਵੈਲਪਮੈਂਟ ਪੰਚਾਇਤ ਅਫਸਰ- ਜਸਵੀਰ ਕੌਰ ਵੀ ਹਾਜ਼ਰ ਸਨ।
No comments:
Post a Comment