ਵਿਜੈ ਦਿਵਸ ਨੂੰ ਸਮਰਪਿਤ ਵਿਕਟਰੀ ਪਰੇਡ ਦਾ ਆਯੋਜਨ
ਫਾਜ਼ਿਲਕਾ 16 ਦਸੰਬਰ : 1971 ਦੀ ਭਾਰਤ-ਪਾਕਿ ਜੰਗ ਵਿਚ ਦੇਸ਼ ਦੀ ਜਿਤ ਨੂੰ ਯਾਦ ਕਰਦਿਆਂ ਫਾਜ਼ਿਲਕਾ ਵਿਖੇ ਵਿਜੈ ਪਰੇਡ ਦਾ ਆਯੋਜਨ ਕੀਤਾ ਗਿਆ। ਸ਼ਹੀਦੀ ਸਮਾਰਕ ਕਮੇਟੀ ਆਸਫਵਾਲਾ ਵੱਲੋਂ ਵਿਜੈ ਦਿਵਸ ਨੂੰ ਸਮਰਪਿਤ ਵਿਕਟਰੀ ਪਰੇਡ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਸ਼ਹੀਦ ਭਗਤ ਸਿੰਘ ਮਾਰਕੀਟ ਤੋਂ ਸ਼ੁਰੂ ਹੋ ਕਿ ਸੰਜੀਵ ਸਿਨੇਮਾ ਚੌਂਕ, ਗਊਸ਼ਾਲਾ ਰੋਡ, ਸਾਈਕਲ ਬਾਜ਼ਾਰ, ਸ਼ਾਸਤਰੀ ਚੌਂਕ ਤੋਂ ਹੁੰਦੀ ਹੋਈ ਘੰਟਾ ਘਰ ਵਿਖੇ ਸਮਾਪਤ ਹੋਈ।
ਵਿਜੈ ਪਰੇਡ ਵਿਚ ਸ਼ਾਮਲ ਹੁੰਦਿਆਂ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਸੀਂ ਸਿਕ ਝੁਕਾ ਕੇ ਨਮਨ ਕਰਦੇ ਹਾਂ। ਉਨ੍ਹਾਂ ਕਿਹਾ ਕਿ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਸ਼ਹੀਦਾਂ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਦੀ ਭਲਾਈ ਲਈ ਹਮੇਸ਼ਾ ਵਚਨਬਧ ਹਨ।
ਭਾਰਤ ਮਾਤਾ ਦੀ ਜੈ ਦੇ ਨਾਅਰੇ ਤੋਂ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਕਿਹਾ ਕਿ ਦੇਸ਼ ਦੀ ਆਨ ਅਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦ ਸੈਨਿਕਾਂ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ। ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾ ਨੂੰ ਸਤਿਕਾਰ ਦੇਣਾ ਹਰੇਕ ਨਾਗਰਿਕ ਦੀ ਨੈਤਿਕ ਜਿੰਮੇਵਾਰੀ ਹੈ।
ਭਾਰਤ-ਪਾਕਿ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾ ਨੂੰ ਪ੍ਰਣਾਮ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਹੱਦਾ 'ਤੇ ਦੇਸ਼ ਦੀ ਰੱਖਿਆ ਲਈ ਹਰ ਵੇਲੇ ਤਾਇਨਾਤ ਫੋਜ਼ ਦੇ ਜਵਾਨਾਂ ਵੱਲੋਂ ਨਿਭਾਈ ਜਾ ਰਹੀ ਲਾਮਿਸਾਲ ਡਿਊਟੀ ਨੂੰ ਹਰੇਕ ਦੇਸ਼ ਵਾਸੀ ਸਿਜਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਨੂੰ ਅਸੀਂ ਤੈਅ ਦਿਲੋਂ ਸਲਾਮ ਕਰਦੇ ਹਾਂ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ 17 ਦਸੰਬਰ ਨੂੰ ਆਸਫਵਾਲਾ ਸਮਾਰਕ ਵਿਖੇ ਹੋਣ ਵਾਲੇ ਵਿਜੈ ਦਿਵਸ ਮੌਕੇ ਵੱਡੀ ਗਿਣਤੀ ਸਮੂਲੀਅਤ ਕਰਨ ਦੀ ਅਪੀਲ ਕੀਤੀ।
ਵਿਕਟਰੀ ਪਰੇਡ ਵਿੱਚ ਵਿਸ਼ੇਸ਼ ਤੌਰ 'ਤੇ ਸ਼ਾਮਿਲ 1971 ਦੀ ਭਾਰਤ-ਪਾਕਿ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਹਿਰ ਵਾਸੀਆਂ ਵੱਲੋਂ ਵੱਖ-ਵੱਖ ਥਾਵਾਂ ਤੇ ਫੁੱਲਾਂ ਦੀ ਵਰਖਾ ਕਰਕੇ ਸਨਮਾਨਿਤ ਕੀਤਾ ਗਿਆ। ਪਰੇਡ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਭਾਰਤ ਮਾਤਾ ਦੀ ਜੈਅ ਦੇ ਨਾਅਰੇ ਲਗਾਏ ਗਏ। ਆਰਮੀ ਬੈਂਡ ਦੇ ਜਵਾਨਾਂ ਅਤੇ ਸਕੂਲ ਵਿਦਿਆਰਥੀਆਂ ਵੱਲੋਂ ਵਿਸ਼ੇਸ ਤੌਰ 'ਤੇ ਦੇਸ਼ ਭਗਤੀ ਦੇ ਗੀਤਾਂ ਦੀਆਂ ਧੁਨਾਂ ਨਾਲ ਸ਼ਹੀਦ ਸੈਨਿਕਾਂ ਦੀ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ।
ਇਸ ਮੌਕੇ ਬ੍ਰਿਗੇਡੀਅਰ ਮਨੀਸ਼ ਕੁਮਾਰ ਜੈਨ, ਕਰਨਲ ਸੁਮੀਤ ਗਬਰਾਲ, ਜ਼ਿਲ੍ਹਾ ਪੁਲਿਸ ਮੁਖੀ ਸ. ਭੁਪਿੰਦਰ ਸਿੰਘ, ਪ੍ਰਫੂਲ ਨਾਗਪਾਲ, ਸ਼ਸ਼ੀ ਕਾਂਤ, ਭਾਰਤੀ ਸ਼ੈਨਾ ਜਵਾਨਾਂ ਤੋਂ ਇਲਾਵਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਸ਼ਹਿਰ ਦੇ ਪਤਵੰਤੇ ਸੱਜਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
No comments:
Post a Comment