SBP GROUP

SBP GROUP

Search This Blog

Total Pageviews

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੋਵਿਡ ਮਹਾਂਮਾਰੀ ਦੀ ਤਾਜ਼ਾ ਲਹਿਰ ਨਾਲ ਨਿਪਟਣ ਲਈ ਪੁਖਤਾ ਇੰਤਜ਼ਾਮ - ਅਮਿਤ ਤਲਵਾੜ

ਐਸ ਏ ਐਸ ਨਗਰ, 23 ਦਸੰਬਰ : ਕੋਵਿਡ ਮਹਾਂਮਾਰੀ ਦੀ ਤਾਜ਼ਾ ਲਹਿਰ ਦੇ ਮੱਦੇਨਜ਼ਰ ਸੰਭਾਵਿਤ ਖ਼ਤਰੇ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਨੇ ਕੋਵਿਡ ਸਬੰਧੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੱਦੀ ਮੀਟਿੰਗ ਦੌਰਾਨ ਜ਼ਿਲ੍ਹਾ ਸਿਹਤ ਵਿਭਾਗ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕੋਵਿਡ ਵਾਇਰਸ ਦੇ ਫੈਲਾਅ ਨੂੰ ਰੋਕਣ ਅਤੇ ਹਰੇਕ ਵਿਅਕਤੀ ਦੀ ਸਿਹਤ ਦੀ ਰਾਖੀ ਲਈ ਜ਼ੋਰ ਦਿੰਦੇ ਹੋਏ ਸਾਰੀਆਂ ਵਿਦਿਅਕ ਸੰਸਥਾਵਾਂ, ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਅਤੇ ਅੰਦਰੂਨੀ ਤੇ ਬਾਹਰੀ ਇਕੱਠਾਂ, ਮਾਲਜ਼, ਜਨਤਕ ਥਾਵਾਂ ਆਦਿ ਵਿਚ ਮਾਸਕ ਪਾਉਣ ਦੀ ਅਪੀਲ ਕੀਤੀ ਹੈ।


 ਡਿਪਟੀ ਕਮਿਸ਼ਨਰ ਵੱਲੋਂ ਸਾਰੇ ਹਸਪਤਾਲਾਂ ਵਿੱਚ ਸਰਦੀ-ਜ਼ੁਕਾਮ, ਬਿਮਾਰੀ, ਸਾਹ ਲੈਣ ਵਿੱਚ ਦਿੱਕਤ ਅਤੇ ਲਾਗ ਤੋਂ ਪੀੜਤ ਮਰੀਜ਼ਾਂ ਦੀ ਟੈਸਟਿੰਗ ਵਧਾਉਣ ਲਈ ਅਧਿਕਾਰੀਆਂ ਨੂੰ ਕਿਹਾ ਗਿਆ ਹੈ। ਉਨਾਂ ਨੇ ਅਧਿਕਾਰੀਆਂ ਨੂੰ ਕੋਵਿਡ ਪਾਜ਼ੇਟਿਵ ਆਉਣ ਵਾਲੇ ਸਾਰੇ ਮਰੀਜ਼ਾਂ ਦੀ ਸਮੁੱਚੀ ਜੀਨੋਮ ਸਿਕੁਐਂਸਿੰਗ (ਕੋਰੋਨਾ ਦੇ ਵਿਸ਼ਾਣੂ ਦੀ ਉਤਪੱਤੀ) ਦਾ ਪਤਾ ਲਾਉਣਾ ਵੀ ਯਕੀਨੀ ਬਣਾਉਣ ਲਈ ਕਿਹਾ। 

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਆਕਸੀਜਨ ਸਬੰਧੀ ਪਲਾਂਟਾ ਦੀਆਂ ਜਾਂਚ ਕਰ ਉਨ੍ਹਾਂ ਦੀ ਸਰਵਿਸਸ ਜੇਕਰ ਕਰਨ ਯੋਗ ਤਾਂ ਕਰਵਾ ਕੇ ਸਾਰੇ ਪਲਾਂਟਾਂ ਨੂੰ ਚਾਲੂ ਹਾਲਤ ਵਿੱਚ ਟੈਸਟ ਕਰ ਰਿਪੋਰਟ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਜੇਕਰ ਕਿਸੇ ਵਿਅਕਤੀ ਵਿਚ ਕਰੋਨਾ ਦੇ ਲੱਛਣ ਸਾਹਮਣੇ ਆਉਂਦੇ ਹਨ ਤਾਂ ਕੋਵਿਡ ਟੈਸਟ ਕਰਵਾਉਣ ਦੇ ਨਾਲ-ਨਾਲ ਇਸ ਨਾਲ ਸਬੰਧਤ ਸਾਵਧਾਨੀਆਂ ਵੀ ਵਰਤੀਆਂ ਜਾਣ।

 ਉਨਾਂ ਦੱਸਿਆ ਕਿ ਜਿਲ੍ਹਾ ਐਸ ਏ ਐਸ ਨਗਰ ਵਿੱਚ ਪਿਛਲੇ 15 ਦਿਨਾਂ ਤੋਂ ਕੋਵਿਡ ਸਬੰਧੀ ਕੋਈ ਕੇਸ ਸਾਹਮਣੇ ਨਹੀਂ ਆਇਆ ਅਤੇ ਐਸ ਏ ਐਸ ਨਗਰ ਵਿਖੇ ਸਥਿਤ ਚੰਡੀਗੜ੍ਹ ਏਅਰਪੋਰਟ ਵਿਖੇ ਕੋਵਿਡ ਚੈੱਕਅਪ ਸਬੰਧੀ ਪੂਰੀ ਇਹਤਿਆਤ ਵਰਤੀ ਜਾ ਰਹੀ ਹੈ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਕੋਵਿਡ-19 ਦੇ ਅਨੁਕੂਲ ਇਹਤਿਆਤੀ ਕਦਮਾਂ ਜਿਵੇਂ ਕਿ ਸਮਾਜਿਕ ਦੂਰੀ, ਜਨਤਕ ਥਾਵਾਂ ਉਤੇ ਨਾ ਥੁੱਕਣ ਅਤੇ ਹੋਰ ਸਾਵਧਾਨੀਆਂ ਦੀ ਵਰਤੋਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਵੇ।

  ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਕੋਵਿਡ-19 ਦੀ ਦੂਜੀ ਖੁਰਾਕ ਅਤੇ ਇਹਤਿਆਤੀ ਖੁਰਾਕ ਲਗਵਾਉਣ ਤੋਂ ਰਹਿੰਦੀ ਹੈ, ਉਨ੍ਹਾਂ ਨੂੰ ਛੇਤੀ ਤੋਂ ਛੇਤੀ ਇਹ ਖੁਰਾਕ ਲੈ ਲੈਣੀ ਚਾਹੀਦੀ ਹੈ। ਉਨਾਂ ਨੇ ਅਧਿਕਾਰੀਆਂ ਨੂੰ ਆਖਿਆ ਕਿ ਇਸ ਸਬੰਧ ਵਿਚ ਸਰਕਾਰ ਵਲੋਂ ਦਿੱਤੀਆ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਦਮਨਜੀਤ ਸਿੰਘ ਮਾਨ, ਐਸ ਡੀ ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ, ਐਸ ਡੀ ਐਮ ਖਰੜ ਸ੍ਰੀ ਰਵਿੰਦਰ ਸਿੰਘ, ਸਿਵਲ ਸਰਜਨ ਸ੍ਰੀਮਤੀ ਅਦਰਸ਼ਪਾਲ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

No comments:


Wikipedia

Search results

Powered By Blogger