ਐਸ.ਏ.ਐਸ ਨਗਰ 06 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾ ਹੇਠ ਵਧੀਕ ਡਿਪਟੀ ਕਮਿਸ਼ਨਰ (ਸ.ਵਿ) ਸ੍ਰੀ ਦਮਨਜੀਤ ਸਿੰਘ ਮਾਨ ਨੇ ਵੱਖ ਵੱਖ ਰੈਣ ਬਸੇਰਿਆ ਦਾ ਦੌਰਾ ਕੀਤਾ ਅਤੇ ਇਨ੍ਹਾਂ ਰੈਣ ਬਸੇਰਿਆ ਵਿੱਚ ਲੌੜੀਂਦੀਆ ਬੁਨਿਆਦੀ ਸਹੂਲਤਾ ਦਾ ਜਾਇਜ਼ਾ ਲਿਆ। ਇਸ ਦੌਰਾਨ ਸ੍ਰੀ ਮਾਨ ਨੇ ਕਿਹਾ ਕਿ ਰੈਣ ਬਸੇਰਿਆ ਨੂੰ ਹੋਰ ਵਧੀਆ ਬਣਾਉਣ ਅਤੇ ਇਨ੍ਹਾ ਵਿੱਚ ਲੌੜੀਂਦੀਆਂ ਬੁਨਿਆਦੀ ਸਹੂਲਤਾ ‘ਚ ਵਾਧਾ ਕਰਨ ਲਈ ਖੇਤਰੀ ਸ਼ੈਲਟਰ ਮਨੇਜ਼ਮੈਂਟ ਕਮੇਟੀ ਨੂੰ ਹਦਾਇਤ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਇਸ ਕਮੇਟੀ ਨੂੰ ਕਿਹਾ ਗਿਆ ਹੈ ਕਿ ਰੈਣ ਬਸੇਰਿਆ ਦੇ ਪ੍ਰਚਾਰ ਲਈ ਲੋੜ ਅਨੁਸਾਰ ਮੁਨਿਆਦੀ ਕਰਵਾਈ ਜਾਵੇ ਤਾਂ ਜੋ ਪੰਜਾਬ ਸਰਕਾਰ ਵੱਲੋਂ ਬੇ-ਘਰ ਲੋਕਾਂ ਨੂੰ ਪਨਾਹ ਦੇਣ ਲਈ ਬਣਾਏ ਗਏ ਰੈਣ ਬਸੇਰਿਆ ਬਾਰੇ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ।
ਇਸ ਤੋਂ ਇਲਾਵਾ ਉਨ੍ਹਾ ਕਿਹਾ ਕਿ ਇਨ੍ਹਾਂ ਰੈਣ ਬਸੇਰਿਆਂ ਵਿੱਚ ਮਹਿਲਾਵਾਂ ਅਤੇ ਪੁਰਸ਼ਾ ਲਈ ਵੱਖਰੇ ਵੱਖਰੇ ਸ਼ੈਲਟਰ ਬਣਾਏ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਹਾ ਕਿ ਸ਼ਹਿਰੀ ਬੇ-ਘਰ ਲੋਕਾਂ ਨੂੰ ਨੇੜਲੇ ਸਥਾਈ/ਅਸਥਾਈ ਸ਼ੈਲਟਰਾਂ ਤੱਕ ਪਹੁੰਚਾਉਣ ਲਈ ਵਿਸ਼ੇਸ ਵਾਹਨਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ । ਉਨ੍ਹਾਂ ਕਿਹਾ ਖੇਤਰੀ ਸ਼ੈਲਟਰ ਮਨੇਜ਼ਮੈਂਟ ਕਮੇਟੀ ਨੂੰ ਹਦਾਇਤ ਕੀਤੀ ਗਈ ਹੈ ਕਿ ਰੈਣ ਬਸੇਰਿਆ ਵਿੱਚ ਅਤਿ ਜਰੂਰੀ ਲੌੜੀਂਦੀਆਂ ਬੁਨਿਆਦੀ ਸਹੂਲਤਾਂ ਜਿਵੇਂ ਸਾਫ ਚਟਾਈ , ਬੈੱਡ ਸ਼ੀਟ, ਕੰਬਲ, ਰੂਮ ਹੀਟਰ, ਪੀਣ ਯੋਗ ਪਾਣੀ, ਫਸਟ ਏਡ ਕਿੱਟਾ ਅਤੇ ਪਖਾਨਿਆ ਆਦਿ ਦਾ ਯੋਗ ਪ੍ਰਬੰਧ ਕੀਤਾ ਜਾਵੇ । ਇਸ ਤੋਂ ਇਲਾਵਾ ਉਨ੍ਹਾਂ ਨੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਥੋ ਦੇ ਐਨ.ਜੀ.ਓ ਅਤੇ ਲੋਕ ਭਲਾਈ ਸੰਸਥਾਵਾਂ ਨਾਲ ਸਮੇਂ ਸਮੇਂ ਤੇ ਮੀਟਿੰਗ ਕਰਕੇ ਬੇ-ਘਰ ਲੋਕਾਂ ਨੂੰ ਪਨਾਹ ਦੇਣ ਲੌੜੀਂਦੀ ਕਾਰਵਾਈ ਨੂੰ ਅਮਲ ਵਿੱਚ ਲਿਆਉਣਗੇ।
No comments:
Post a Comment