ਚੰਡੀਗੜ੍ਹ, 10 ਦਸੰਬਰ : ਤਰਨਤਾਰਨ ਦੇ ਸਰਹਾਲੀ ਥਾਣੇ 'ਤੇ ਸ਼ੁੱਕਰਵਾਰ ਰਾਤ 1 ਵਜੇ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ।ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੌਇਸ ਨੋਟ ਭੇਜ ਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪੰਨੂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਜਲੰਧਰ ਦੇ ਲਤੀਫਪੁਰਾ ਵਿੱਚ 1947 ਵਿੱਚ ਪਾਕਿਸਤਾਨ ਤੋਂ ਆਏ ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਹੈ। ਇਹ ਉਸਦਾ ਬਦਲਾ ਹੈ। ਪੰਨੂ ਕਿਤੇ ਵਿਦੇਸ਼ ‘ਚ ਰਹਿੰਦਾ ਹੈ।
ਇਹ ਹਮਲਾ ਤਰਨਤਾਰਨ ਬਠਿੰਡਾ ਨੈਸ਼ਨਲ ਹਾਈਵੇ 'ਤੇ ਰਾਤ 1 ਵਜੇ ਹੋਇਆ। ਪੁਲਿਸ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਸੁਣ ਕੇ ਜਦੋਂ ਸਰਹਾਲੀ ਥਾਣੇ ਦੇ ਜਵਾਨ ਬਾਹਰ ਆਏ ਤਾਂ ਹਮਲਾਵਰ ਫ਼ਰਾਰ ਹੋ ਚੁੱਕੇ ਸਨ। ਰਾਤ ਸਮੇਂ ਥਾਣੇ ਵਿੱਚ ਮੂਣਸੀ, ਡਿਊਟੀ ਅਫਸਰ ਅਤੇ ਦੋ ਕਾਂਸਟੇਬਲਾਂ ਤੋਂ ਇਲਾਵਾ ਕੋਈ ਨਹੀਂ ਸੀ। ਪੁਲਿਸ ਸਾਂਝ ਕੇਂਦਰ ਵੀ ਬੰਦ ਪਿਆ ਸੀ। ਜਿਸ ਕਾਰਨ ਕੋਈ ਨੁਕਸਾਨ ਨਹੀਂ ਹੋਇਆ। ਫੋਰੈਂਸਿਕ ਟੀਮਾਂ ਜਾਂਚ ਲਈ ਪਹੁੰਚੀਆਂ ਹੋਈਆਂ ਹਨ।
No comments:
Post a Comment