ਐੱਸ ਏ ਐੱਸ ਨਗਰ 08 ਦਸੰਬਰ : ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਐੱਸਸੀਈਆਰਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਇੱਥੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦੀਆਂ ਮਾਵਾਂ ਦੀ ਇੱਕ ਰੋਜ਼ਾ 'ਮਦਰਜ਼ ਵਰਕਸ਼ਾਪ' ਲਗਾਈ ਗਈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਸਿ ਅਸ਼ਵਨੀ ਕੁਮਾਰ ਦੱਤਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੱਚਿਆਂ ਦੀਆਂ ਮਾਵਾਂ ਨੇ ਭਾਰੀ ਉਤਸ਼ਾਹ ਨਾਲ਼ ਸ਼ਮੂਲੀਅਤ ਕੀਤੀ।
ਇਸ ਸੰਬੰਧੀ ਕੁੱਝ ਦਿਨ ਪਹਿਲਾਂ ਹੀ ਸੱਦੇ ਪੱਤਰ ਸਕੂਲਾਂ ਦੁਆਰਾ ਹਰ ਮਾਧਿਅਮ ਰਾਹੀਂ ਭੇਜੇ ਗਏ ਸਨ। ਉਹਨਾਂ ਦੱਸਿਆ ਕਿ ਅੱਜ ਦੀ ਵਰਕਸ਼ਾਪ ਲਈ ਸਮੂਹ ਅਧਿਆਪਕਾਂ ਵੱਲੋਂ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਵੱਲੋਂ ਇਸ ਸੰਬੰਧੀ ਤਿਆਰੀਆਂ ਕੀਤੀਆਂ ਗਈਆਂ। ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਵੱਲੋਂ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਇੰਚਾਰਜ ਅਤੇ ਸਕੂਲ ਮੁਖੀਆਂ ਨੂੰ ਇਸ ਸੰਬੰਧੀ ਸਿਖਲਾਈ ਦਿੱਤੀ ਗਈ। ਹੋਰ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਸਿ ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਦੇ ਇੱਕ ਰੋਜ਼ਾ ਵਰਕਸ਼ਾਪ ਵਿੱਚ ਪਹੁੰਚੀਆਂ ਮਾਵਾਂ ਨੂੰ ਬੱਚਿਆਂ ਦੇ ਅਧਿਕਾਰਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਮਾਵਾਂ ਨੂੰ ਇੱਕ ਡਾਕੂਮੈਂਟਰੀ ਫਿਲਮ ਸਕੂਲ ਵਿੱਚ ਮੌਜੂਦ ਪ੍ਰੋਜੈਕਟਰਾਂ ਅਤੇ ਹੋਰ ਸਾਧਨਾਂ ਰਾਹੀਂ ਦਿਖਾਈ ਗਈ ਜਿਸ ਵਿੱਚ ਖ਼ਾਸ ਤੌਰ ਤੇ ਲੜਕੀਆਂ ਦੀ ਸੁਰੱਖਿਆ ਲਈ ਖ਼ਾਸ ਸਟੋਰੀ ਸੀ। ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਜ਼ਿਲ੍ਹਾ ਕੋਆਰਡੀਨੇਟਰ ਖੁਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੀਆਂ ਬਲਾਕ ਪੱਧਰੀ ਟੀਮਾਂ ਨੇ ਸਕੂਲਾਂ ਵਿੱਚ ਵਿਜ਼ਟ ਕੀਤੀਆਂ ਜਿੱਥੇ ਪਹੁੰਚੀਆਂ ਮਾਵਾਂ ਨੂੰ,ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਸਕੂਲ ਵਿੱਚ ਮਾਵਾਂ ਨੂੰ ਕੁਝ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਇਸ ਵਰਕਸ਼ਾਪ ਮੌਕੇ ਮਾਵਾਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਦੱਸਿਆ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਵਿੱਚ ਬਹੁਤ ਵਧੀਆ ਜਾਣਕਾਰੀ ਦਿੱਤੀ ਜਾਂਦੀ ਹੈ ਅਸੀਂ ਵਿਭਾਗ ਦੇ ਇਸ ਉਪਰਾਲੇ ਲਈ ਧੰਨਵਾਦ ਕਰਦੇ ਹਾਂ।
No comments:
Post a Comment