SBP GROUP

SBP GROUP

Search This Blog

Total Pageviews

Friday, December 30, 2022

ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਦੀ ਮਾਤਾ ਹੀਰਾਬੇਨ ਮੋਦੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

 ਚੰਡੀਗੜ੍ਹ, 30 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਸ੍ਰੀਮਤੀ ਹੀਰਾਬੇਨ ਮੋਦੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਸੰਖੇਪ ਬਿਮਾਰੀ ਤੋਂ ਬਾਅਦ ਸ਼ੁੱਕਰਵਾਰ ਨੂੰ ਅਹਿਮਦਾਬਾਦ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ।


ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀਮਤੀ ਹੀਰਾਬੇਨ ਮੋਦੀ ਦੀ ਮੌਤ ਸਮੁੱਚੇ ਦੇਸ਼ ਲਈ ਵੱਡਾ ਘਾਟਾ ਹੈ। ਉਨ੍ਹਾਂ ਨੇ ਸ਼੍ਰੀਮਤੀ ਹੀਰਾਬੇਨ ਮੋਦੀ ਨੂੰ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਸਮਰਪਿਤ ਪਵਿੱਤਰ ਆਤਮਾ ਦੱਸਿਆ। ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਭਗਵੰਤ ਮਾਨ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ।

No comments:


Wikipedia

Search results

Powered By Blogger