ਐਸ ਏ ਐਸ ਨਗਰ, 24 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਕੂਲਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਸਿਰਜਿਆ ਗਿਆ ਉਪਰਾਲਾ ਕਾਫੀ ਸਾਰਥਿਕ ਸਿੱਧ ਹੋਇਆ। ਜ਼ਿਲ੍ਹਾ ਐਸ ਏ ਐਸ ਨਗਰ ਵਿਚ ਵੀ ਮਾਪੇ-ਅਧਿਆਪਕ ਮਿਲਣੀ ਨੂੰ ਕਾਫੀ ਹੁੰਗਾਰਾ ਮਿਲਿਆ। ਇਸੇ ਕੜੀ ਤਹਿਤ ਜ਼ਿਲੇ ਦੇ ਸਮੂਹ ਐਸ ਡੀ ਐਮਜ਼ ਵਲੋਂ ਵੱਖ ਵੱਖ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਦੌਰਾਨ ਪਹੁੰਚ ਕੀਤੀ ਗਈ ਅਤੇ ਬੱਚਿਆਂ,ਮਾਪਿਆਂ ਅਤੇ ਅਧਿਆਪਕਾਂ ਨਾਲ ਗਲਬਾਤ ਕੀਤੀ ਗਈ।
ਇਸ ਮੌਕੇ ਐਸ.ਡੀ.ਐਮ. ਡੇਰਾਬੱਸੀ ਸ੍ਰੀ. ਹਿਮਾਂਸ਼ੂ ਗੁਪਤਾ ਅਤੇ ਬੀ ਪੀ ਈ ਓ ਸਤਿੰਦਰ ਸਿੰਘ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਲੋਹਗੜ੍ਹ ਵਿਖੇ ਮਾਪੇ-ਅਧਿਆਪਕ ਵਿੱਚ ਸ਼ਿਰਕਤ ਕੀਤੀ ਗਈ। ਸ੍ਰੀ. ਹਿਮਾਂਸ਼ੂ ਗੁਪਤਾ ਨੇ ਸਕੂਲ ਵਿਖੇ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਵਲੋਂ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜ਼ਾ ਲੈ ਕੇ ਉਨ੍ਹਾਂ ਦੁਆਰਾ ਕੀਤੇ ਗਏ ਕਾਰਜਾਂ ਦੀ ਪ੍ਰਸ਼ੰਸ਼ਾ ਕੀਤੀ। ਐਸ.ਡੀ.ਐਮ. ਖਰੜ ਸ੍ਰੀ ਰਵਿੰਦਰ ਸਿੰਘ ਵੱਲੋ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਖਾਨਪੁਰ ਵਿਖੇ ਮਾਪੇ-ਅਧਿਆਪਕ ਵਿੱਚ ਸ਼ਿਰਕਤ ਕੀਤੀ ਗਈ।ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਦੇ ਉਤਸ਼ਾਹ ਨੂੰ ਦੇਖ ਕੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਪ੍ਰੇਰਿਆ।
ਉਨ੍ਹਾਂ ਕਿਹਾ ਕਿ ਆਪਣੇ ਬੱਚਿਆਂ ਦੀ ਹਰ ਗਤੀਵਿਧੀ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਤੋਂ ਅਹਿਮ ਸਿੱਖਿਆ ਵਿਦਿਆਰਥੀਆਂ ਦੇ ਮਾਪੇ ਹੀ ਦਿੰਦੇ ਹਨ। ਐਸ.ਡੀ.ਐਮ. ਮੋਹਾਲੀ ਸ੍ਰੀਮਤੀ ਸਰਬਜੀਤ ਕੌਰ ਵੱਲੋ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਲਾਂਡਰਾ ਵਿਖੇ ਮਾਪੇ-ਅਧਿਆਪਕ ਵਿੱਚ ਸ਼ਿਰਕਤ ਕੀਤੀ ਗਈ।ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਦੇ ਉਤਸ਼ਾਹ ਨੂੰ ਦੇਖ ਕੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਇਸ ਮੌਕੇ ਬੱਚਿਆ ਦੇ ਮਾਪਿਆਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਤੀਤ ਕਰਨ, ਉਨ੍ਹਾਂ ਦੇ ਚੰਗੇ ਮਾੜੇ ਕੰਮਾਂ ਦਾ ਧਿਆਨ ਰੱਖਣ, ਉਨ੍ਹਾਂ ਦੇ ਫੋਨ ਦੀ ਵਰਤੋਂ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੋਬਾਇਲ ਫੋਨ ਜ਼ਿੰਦਗੀ ਦਾ ਅਹਿਮ ਅੰਗ ਬਣ ਚੁੱਕੇ ਹਨ। ਇਨ੍ਹਾਂ ਦੀ ਵਰਤੋਂ ਨਾਲ ਸਿੱਖਿਆ ਨੂੰ ਬਹੁਤ ਆਸਾਨੀ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ ਪਰ ਇਸ ਦੀ ਵਰਤੋਂ ਧਿਆਨਪੂਰਵਕ ਕਰਵਾਉਣੀ ਚਾਹੀਦੀ ਹੈ ਇਸ ਉੱਤੇ ਮਾਪਿਆਂ ਦਾ ਵਿਸ਼ੇਸ਼ ਧਿਆਨ ਰਹਿਣਾ ਚਾਹੀਦਾ ਹੈ।
No comments:
Post a Comment