ਚੰਡੀਗੜ੍ਹ, 3 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੰਗਰੂਰ ਦੇ ਦਿੜ੍ਹਬਾ ਅਤੇ ਬਰਨਾਲਾ ਦੇ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਲਗਭਗ 12.07 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਵੱਲੋਂ ਦਫ਼ਤਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
No comments:
Post a Comment