SBP GROUP

SBP GROUP

Search This Blog

Total Pageviews

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵਲੋਂ 31 ਜਨਵਰੀ 2023 ਨੂੰ ਕੀਤਾ ਜਾ ਰਿਹਾ ਹੈ ਵਾਕ ਇਨ ਇੰਟਰਵਿਊ ਦਾ ਆਯੋਜਨ

 ਐਸ.ਏ.ਐਸ.ਨਗਰ, 30 ਜਨਵਰੀ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ 31 ਜਨਵਰੀ 2023 ਨੂੰ ਸਵੇਰੇ 10.00 ਵਜੇ ਚੀਮਾ ਬੁਆਇਲਰਜ਼, ਡੀ-188, ਫੇਜ਼ 8ਬੀ, ਇੰਡਸਟ੍ਰੀਅਲ ਫੋਕਲ ਪੁਆਇੰਟ, ਸੈਕਟਰ 74, ਮੋਹਾਲੀ ਵਿਖੇ ਮਕੈਨੀਕਲ ਟ੍ਰੇਨੀ ਦੀ ਵਕੈਂਸੀ ਲਈ ਵਾਕ ਇਨ ਇੰਟਰਵਿਊ ਦਾ ਆਯੋਜਨ ਕੀਤਾ ਗਿਆ ਹੈ। ਜਿਸ ਵਿੱਚ ਕੇਵਲ ਬੀ.ਟੈੱਕ ਮਕੈਨੀਕਲ ਪਾਸ ਫਰੈਸ਼ਰ (ਸਾਲ 2020 ਅਤੇ ਉਸ ਤੋਂ ਬਾਅਦ ਪਾਸ ਆਊਟ) ਪ੍ਰਾਰਥੀ ਭਾਗ ਲੈ ਸਕਦੇ ਹਨ। 



ਵਧੇਰੇ ਜਾਣਕਾਰੀ ਦਿੰਦਿਆਂ ਡਿੰਪਲ ਥਾਪਰ, ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-2 ਰੋਜਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਅਵਸਰ ਮੁਹੱਇਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ।  ਉਨਾਂ ਜਿਲ੍ਹੇ ਦੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ ਅਤੇ ਰਿਜੀਊਮ ਨਾਲ ਲੈ ਕੇ ਉਕਤ ਵਾਕ ਇੰਨ ਇੰਟਰਵਿਊ ਵਿੱਚ ਨਿਰਧਾਰਿਤ ਸਥਾਨ ਤੇ ਸਮੇਂ ਸਿਰ ਪਹੁੰਚਣ ਅਤੇ ਇਸ ਵਾਕ ਇੰਨ ਇੰਟਰਵਿਊ ਦਾ ਵੱਧ ਤੋਂ ਵੱਧ ਲਾਭ ਲੈਣ ।

No comments:


Wikipedia

Search results

Powered By Blogger