ਐਸ.ਏ.ਐਸ.ਨਗਰ, 31 ਜਨਵਰੀ : ਜਿਲ੍ਹਾ ਚੋਣ ਅਫ਼ਸਰ, ਐਸ.ਏ.ਐਸ ਨਗਰ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਵੋਟਰ ਆਪਣੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣ। ਇਸ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਹ ਸਪੈਸ਼ਲ ਕੈਂਪ ਮਿਤੀ 05.02.2023 ਨੂੰ ਸਮੂਹ ਪੋਲਿੰਗ ਸਟੇਸ਼ਨਾਂ ਤੇ ਲਗਾਏ ਜਾਣਗੇ। ਸਪੈਸ਼ਲ ਕੈਂਪ ਵਾਲੇ ਦਿਨ ਬੀ.ਐਲ.ਓ ਆਪਣੇ-ਆਪਣੇ ਪੋਲਿੰਗ ਸਟੇਸ਼ਨ ਤੇ ਮੌਜੂਦ ਰਹਿ ਕੇ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਲਈ ਫਾਰਮ 6ਬੀ ਇਕੱਠੇ ਕਰਨਗੇ।
ਇਸ ਤੋਂ ਇਲਾਵਾ ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਬੀ.ਐਲ.ਓ ਨੂੰ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦਿੰਦੇ ਹੋਏ ਜਿਲ੍ਹਾ ਐਸ.ਏ.ਐਸ ਨਗਰ ਨੂੰ ਇਹ ਮੁਹਿੰਮ ਮੁਕੰਮਲ ਕਰਨ ਵਿੱਚ ਸਹਾਇਤਾ ਦੇਣ ਅਤੇ ਤਾਂ ਜੋ ਜਿਲ੍ਹੇ ਦੇ ਸਮੂਹ ਵੋਟਰਾਂ ਦਾ ਆਧਾਰ ਕਾਰਡ ਵੋਟਰ ਕਾਰਡ ਨਾਲ ਲਿੰਕ ਹੋ ਸਕੇ। ਵੋਟਰ ਆਪ ਵੀ ਆਪਣਾ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6 ਐਨ.ਵੀ.ਐਸ.ਪੀ ਡਾਟ ਇੰਨ ਜਾਂ ਵੋਟਰ ਹੈਲਪਲਾਈਨ ਐਪ ਤੇ ਭਰ ਸਕਦੇ ਹਨ। ਇਸ ਤੋਂ ਇਲਾਵਾ ਆਧਾਰ ਪ੍ਰਾਪਤ ਕਰਨ ਦਾ ਉਦੇਸ਼ ਵੋਟਰਾਂ ਨੂੰ ਭਵਿੱਖ ਵਿਚ ਬਿਹਤਰ ਚੋਣ ਸੇਵਾਵਾਂ ਪ੍ਰਦਾਨ ਕਰਨਾ ਹੈ। ਵਧੇਰੇ ਜਾਣਕਾਰੀ ਲਈ 1950 ਟੋਲ ਫ੍ਰੀ ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ।
No comments:
Post a Comment