SBP GROUP

SBP GROUP

Search This Blog

Total Pageviews

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵਲੋਂ 5 ਅਤੇ 6 ਜਨਵਰੀ ਨੂੰ ਕੀਤਾ ਜਾ ਰਿਹਾ ਹੈ ਵਾਕ ਇਨ ਇੰਟਰਵਿਊ ਦਾ ਆਯੋਜਨ

ਐਸ.ਏ.ਐਸ.ਨਗਰ, 4 ਜਨਵਰੀ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ ਮਿਤੀ 05 ਜਨਵਰੀ 2023 ਅਤੇ 06 ਜਨਵਰੀ 2023 ਨੂੰ ਸਵੇਰੇ 10.30 ਵਜੇ ਤੋਂ ਸ਼ਾਮ 2:00 ਵਜੇ ਤੱਕ ਵਿਨਡੋਜ ਟੈਕਨੋਲਜੀ ਪ੍ਰਾ:ਲਿਮ: ਸੀ-157, ਟਾਇਨੋਰ ਹਾਈ ਐਸ.ਟੀ.ਫੇਜ 7, ਇੰਡਸਟ੍ਰੀਅਲ ਏਰੀਆ, ਸੈਕਟਰ 73 ਐਸ.ਏ.ਐਸ. ਨਗਰ (ਮੋਹਾਲੀ) ਵਿਖੇ Customer Care Executive ਆਦਿ ਆਸਾਮੀਆਂ ਲਈ ਵਾਕ ਇਨ ਇੰਟਰਵਿਊ ਦਾ ਆਯੋਜਨ ਕੀਤਾ ਗਿਆ ਹੈ। ਜਿਸ ਵਿੱਚ ਬਾਰਵੀਂ ਅਤੇ ਗ੍ਰੈਜੂਏਟ (ਕਿਸੇ ਵੀ ਸਟਰੀਮ ਵਿੱਚ) ਪਾਸ ਅਤੇ ਉਮਰ 18 ਤੋ 31 ਸਾਲ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ।



ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ੍ਰੀ ਮਤੀ ਮੀਨਾਕਸ਼ੀ ਗੋਇਲ, ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-2 ਰੋਜਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮ ਨਿਰਭਰ ਬਣਾਇਆ ਜਾ ਸਕੇ।  ਉਨਾਂ ਜਿਲ੍ਹੇ ਦੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ ਅਤੇ ਰਿਜੀਊਮ ਨਾਲ ਲੈ ਕੇ ਉਕਤ ਵਾਕ ਇੰਨ ਇੰਟਰਵਿਊ ਵਿੱਚ ਨਿਰਧਾਰਿਤ ਸਥਾਨ ਤੇ ਸਮੇਂ ਸਿਰ ਪਹੁੰਚਣ ਅਤੇ ਇਸ ਵਾਕ ਇੰਨ ਇੰਟਰਵਿਊ ਦਾ ਵੱਧ ਤੋਂ ਵੱਧ ਲਾਭ ਲੈਣ ।

No comments:


Wikipedia

Search results

Powered By Blogger