Tuesday, January 10, 2023

ਮਨਜੀਤ ਸਿੱਧੂ ਬਣੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ (ਜਨ ਸੰਪਰਕ)

ਚੰਡੀਗੜ੍ਹ, 10 ਜਨਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਾਬਕਾ ਮੀਡੀਆ ਇੰਚਾਰਜ ਅਤੇ ਸਲਾਹਕਾਰ ਮਨਜੀਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਓਐਸਡੀ (ਜਨ ਸੰਪਰਕ) ਨਿਯੁਕਤ ਕੀਤਾ ਹੈ। ਮਨਜੀਤ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ।


ਮਨਜੀਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਅਤੇ ਪੰਜਾਬ ਦੇ ਪੱਤਰਕਾਰ ਭਾਈਚਾਰੇ ਵਿੱਚ ਇੱਕ ਸਤਿਕਾਰਤ ਸ਼ਖਸੀਅਤ ਹਨ। ਉਹ ਲੰਬੇ ਸਮੇਂ ਤੋਂ ‘ਆਪ’ ਪੰਜਾਬ ਦੇ ਮੀਡੀਆ ਨੂੰ ਸੰਭਾਲ ਰਹੇ ਸਨ। ਪੱਤਰਕਾਰਾਂ ਨਾਲ ਉਨ੍ਹਾਂ ਦੇ ਚੰਗੇ ਸਬੰਧਾਂ ਅਤੇ ਅਨੁਭਵ ਕਾਰਨ ਉਨ੍ਹਾਂ ਦੀ ਨਿਯੁਕਤੀ ਦਾ ਲਾਭ ਆਮ ਆਦਮੀ ਪਾਰਟੀ ਅਤੇ ਪੰਜਾਬ ਦੀ ਸਰਕਾਰ ਦੋਵਾਂ ਨੂੰ ਮਿਲੇਗਾ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਮਨਜੀਤ ਸਿੱਧੂ ਨੇ ਪੰਜਾਬ ਦੇ ਕਈ ਵੱਡੇ ਪੰਜਾਬੀ ਅਖਬਾਰਾਂ ਵਿੱਚ ਪੱਤਰਕਾਰ ਵਜੋਂ ਕੰਮ ਕੀਤਾ। ਉਹ ਇੱਕ ਅਖਬਾਰ ਦੇ ਸੰਪਾਦਕ ਵੀ ਰਹਿ ਚੁੱਕੇ ਹਨ। ਭਗਵੰਤ ਮਾਨ ਜਦੋਂ ਤੋਂ ਕਾਮੇਡੀ ਛੱਡ ਕੇ ਸਿਆਸਤ ਵਿੱਚ ਆਏ ਹਨ, ਉਦੋਂ ਤੋਂ ਹੀ ਮਨਜੀਤ ਸਿੱਧੂ ਉਨ੍ਹਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਅਖਬਾਰ ਵਿੱਚ ਸੰਪਾਦਕ ਦੀ ਨੌਕਰੀ ਛੱਡ ਕੇ ਪੰਜਾਬ ਵਿੱਚ ਭਗਵੰਤ ਮਾਨ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਪਾਰਟੀ ਦੇ ਮੀਡੀਆ ਨੂੰ ਸੰਭਾਲਣਾ ਸ਼ੁਰੂ ਕੀਤਾ ਸੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger