SBP GROUP

SBP GROUP

Search This Blog

Total Pageviews

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਯਾਦ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ

ਐਸ.ਏ.ਐਸ.ਨਗਰ, 30 ਜਨਵਰੀ : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਦੇਸ਼ ਕੌਮ ਤੋਂ ਜਾਨਾਂਵਾਰਨ ਵਾਲੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਅੱਜ ਸ਼ਰਧਾ ਦੇ ਫੁੱਲ ਭੇਟ  ਕੀਤੇ ਗਏ ਅਤੇ ਇਸ ਉਪਰੰਤ ਸਿਵਲ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ  ਜ਼ਿਲ੍ਹਾ ਪੱਧਰ ਤੇ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਵਿਖੇ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ।



ਸਹਾਇਕ ਕਮਿਸ਼ਨਰ (ਜ) ਸ੍ਰੀ ਤਰਸੇਮ ਚੰਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਹਾਤਮਾ ਗਾਂਧੀ ਦੇਸ਼ ਦੇ ਰਾਸ਼ਟਰ ਪਿਤਾ ਸਨ। ਉਨ੍ਹਾਂ ਹਮੇਸ਼ਾ ਸੱਚ ਦੀ ਰਾਹ `ਤੇ ਚਲਦਿਆਂ ਹੋਇਆ ਸਭਨਾਂ ਨੂੰ ਸ਼ਾਂਤੀ ਬਣਾਏ ਰੱਖਣ ਲਈ ਕਿਹਾ। ਉਹ ਅਹਿੰਸਾ ਦੇ ਪੁਜਾਰੀ ਸਨ। ਉਨ੍ਹਾਂ ਦੀ ਅਗਾਂਹਵਧੂ ਸੋਚ ਤੇ ਸਾਧਾਰਨ ਰਹਿਣ–ਸਹਿਣ ਨੇ ਸਭਨਾਂ ਨੂੰ ਪ੍ਰਭਾਵਿਤ ਕੀਤਾ ਤੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਭੂਮਿਕਾ ਨਿਭਾਈ ਗਈ। ਉਨ੍ਹਾਂ ਦੀ ਭੂਮਿਕਾ ਨੂੰ ਕੋਈ ਵਿਅਕਤੀ ਭੁਲਾ ਨਹੀਂ ਸਕਦਾ। ਉਨ੍ਹਾਂ ਹੋਰ ਕਿਹਾ ਕਿ ਜੋ ਦੇਸ਼ ਅਤੇ ਕੌਮਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਦੀਆਂ ਹਨ, ਉਨ੍ਹਾਂ ਦਾ ਵਜੂਦ ਹਮੇਸ਼ਾ ਚੜਦੀਕਲ੍ਹਾ ਵਿੱਚ ਰਹਿੰਦਾ ਹੈ।


ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ 11.00 ਵਜੇ ਦੋ ਮਿੰਟ ਲਈ ਸਿਰ ਝੁਕਾ ਕੇ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਅਤੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਲਈ ਵਾਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਦਿਆਂ ਹੋਇਆ ਮੌਨ ਰੱਖਿਆ ਗਿਆ।

No comments:


Wikipedia

Search results

Powered By Blogger