ਚੰਡੀਗੜ੍ਹ, 9 ਜਨਵਰੀ : ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਸ਼ਹਿਰ 'ਚ ਦੇਰ ਰਾਤ ਗੈਂਗਸਟਰਾਂ ਨੇ ਇਕ ਪੁਲਸ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਕੁਲਦੀਪ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ।ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸਰਕਾਰ ਸ਼ਹੀਦ ਸਿਪਾਹੀ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਵੇਗੀ।
ਐਚਡੀਐਫਸੀ ਬੈਂਕ ਵੱਲੋਂ ਪੰਜਾਬ ਪੁਲਿਸ ਵੈਲਫੇਅਰ ਇੰਸ਼ੋਰੈਂਸ ਤੋਂ 1 ਕਰੋੜ ਰੁਪਏ ਦਾ ਹੋਰ ਭੁਗਤਾਨ ਕੀਤਾ ਜਾਵੇਗਾ।DGP ਪੰਜਾਬ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦੇ ਨਾਲ ਖੜੇ ਹਾਂ।ਉਨ੍ਹਾਂ ਕਿਹਾ ਕਿ ਕੁਲਦੀਪ ਸਿੰਘ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਪਣੇ ਸ਼ਹੀਦਾਂ ਅਤੇ ਉਹਨਾਂ ਦੇ ਪਰਿਵਾਰਾਂ ਦੇ ਹਮੇਸ਼ਾ ਨਾਲ ਖੜੀ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 2 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ।
No comments:
Post a Comment