Saturday, January 21, 2023

ਸਿੱਖਿਆ ਦੇ ਖੇਤਰ ’ਚ ਪੰਜਾਬ ਲਈ ਅੱਜ ਇਤਿਹਾਸਕ ਦਿਨ : ਮੁੱਖ ਮੰਤਰੀ ਭਗਵੰਤ ਮਾਨ

 ਚੰਡੀਗੜ੍ਹ, 21 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਸਮੂਹ ਪੰਜਾਬੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਅੱਜ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ। ਅੱਜ ਪੰਜਾਬ ਦੇ 117 ਚੋਂ ਪਹਿਲੇ school of eminence ਬਣਾਉਣ ਦਾ ਉਦਘਾਟਨ ਹੋ ਰਿਹਾ ਹੈ। ਸਮੂਹ ਪੰਜਾਬੀਆਂ ਨੂੰ ਮੁਬਾਰਕਾਂ।


ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਵਿੱਚ 117 ਐਮੀਨੈਂਸ ਸਕੂਲ ਬਣਾਏ ਜਾਣਗੇ। ਐਮੀਨੈਂਸ ਸਕੂਲ ਪ੍ਰੋਜੈਕਟ ਦਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਵਿੱਚ ਲਾਂਚ ਕਰਨਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲੋਕਾਂ ਨੂੰ ਵਧਾਈ ਦਿੱਤੀ ਹੈ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger