ਐਸ.ਏ.ਐਸ. ਨਗਰ, 24 ਜਨਵਰੀ : ਜਿਲ੍ਹਾ ਪ੍ਰਸ਼ਾਸਨ ਵਲੋਂ ਅੱਜ 74ਵੇ ਗਣਤੰਤਰਤਾ ਦਿਵਸ ਲਈ ਸ਼ਹੀਦ ਮੇਜ਼ਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ। ਇਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋ ਕੌਮੀ ਝੰਡਾ ਲਹਿਰਾਉਂਣ ਦੀ ਰਸਮ ਅਦਾ ਕੀਤੀ ਗਈ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਲੋਂ ਦਸਿਆ ਗਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਵਿੱਚ ਪੰਜਾਬ ਦੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਨਵੀਂ ਅਤੇ ਨਵਿਆਉਣਯੋਗ ਊਰਜਾ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਹੋਣਗੇ ਅਤੇ ਕੌਮੀ ਝੰਡਾ ਲਹਿਰਾਉਂਣ ਦੀ ਰਸਮ ਅਦਾ ਕਰਨਗੇ।
ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਗਣਤੰਤਰਤਾ ਦਿਵਸ ਸੱਭਿਆਚਾਰਕ ਪੋ੍ਗਰਾਮ ਕਰਵਾਉਂਦੇ ਹੋਏ ਪੂਰੇ ਜਸ਼ਨਾਂ ਨਾਲ ਮਨਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਪੁਲਿਸ ਦੀਆਂ ਟੁਕੜੀਆਂ ਅਤੇ ਐਨਸੀਸੀ ਕੈਡਿਟਾਂ ਦੀਆਂ ਟੁਕੜੀਆਂ ਪਰੇਡ ਵਿੱਚ ਹਿੱਸਾ ਲੈ ਰਹੀਆਂ ਹਨ।
ਇਸ ਤੋਂ ਇਲਾਵਾ ਉਨਾਂ ਦਸਿਆ ਕਿ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀ ਸੱਭਿਆਚਾਰਕ ਪ੍ਰੋਗਰਮਾ ਵਿੱਚ ਹਿੱਸਾ ਲੈਣਗੇ। ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀਟੀ ਡਰਿੱਲ ਕੀਤੀ ਜਾਵੇਗੀ। ਸਤਲੁਜ ਪਬਲਿਕ ਸਕੂਲ ਡੇਰਾਬੱਸੀ ਦੇ ਵਿਦਿਆਰਥੀਆਂ ਵੱਲੋਂ ਫੈਨ ਡਰਿੱਲ ਪੇਸ਼ ਕੀਤੀ ਜਾਵੇਗੀ। ਸ਼ਿਵਾਲਿਕ ਸਕੂਲ, ਮੋਹਾਲੀ ਦੇ ਵਿਦਿਆਰਥੀ ਲੋਕ ਨਾਚ ਸਾਮੀ ਪੇਸ਼ ਕਰਨਗੇ। ਪ੍ਰੋਗਰਾਮ ਦੀ ਸਮਾਪਤੀ 'ਤੇ 3ਬੀ1 ਸਰਕਾਰੀ ਸਕੂਲ ਦੇ ਵਿਸ਼ੇਸ਼ ਬੱਚੇ ਰਾਸ਼ਟਰੀ ਗੀਤ ਪੇਸ਼ ਕਰਨਗੇ। ਇਸ ਮੌਕੇ ਜਨਤਕ ਸੇਵਾਵਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਰੈੱਡ ਕਰਾਸ ਸੁਸਾਇਟੀ ਮੁਹਾਲੀ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਵ੍ਹੀਲ ਚੇਅਰਾਂ ਅਤੇ ਬਿਊਟੀ ਕਿੱਟਾਂ ਵੀ ਵੰਡੀਆਂ ਜਾ ਰਹੀਆਂ ਹਨ। ਉਨਾਂ ਦਸਿਆ ਕਿ ਝਾਕਿਆ ਵੱਖ-ਵੱਖ ਵਿਭਾਗਾਂ ਦੇ ਕੰਮਾਂ ਨੂੰ ਪ੍ਰਦਰਸ਼ਿਤ ਕਰਨਗੀਆ। ਬਾਜਰੇ ਦੇ ਪੌਸ਼ਟਿਕ ਲਾਭਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਵਿਸ਼ੇਸ਼ ਬਾਜਰੇ ਦਾ ਸਟਾਲ ਵੀ ਲਗਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਇਹ ਜਸ਼ਨ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਕਰਵਾਏ ਜਾਣਗੇ।
ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਕੁਮਾਰ ਗਰਗ ,ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ, ਸਹਾਇਕ ਕਮਿਸ਼ਨਰ (ਜ) ਤਰਸੇਮ ਚੰਦ, ਸਹਾਇਕ ਕਮਿਸ਼ਨਰ (ਸ਼ਿ) ਇੰਦਰ ਪਾਲ, ਐਸ.ਡੀ.ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ, ਅਜਿੰਦਰ ਸਿੰਘ, ਐਸਪੀ ਹੈੱਡਕੁਆਰਟਰ ਤੋਂ ਇਲਾਵਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ
No comments:
Post a Comment