ਐਸ.ਏ.ਐਸ. ਨਗਰ 9 ਜਨਵਰੀ : ਪਿੰਡ ਮੁੱਲਾਂਪੁਰ ਸੋਢੀਆਂ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਫਾਰਮ ਸਕੂਲ ਖੋਲਿਆ ਗਿਆ । ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਤਲਵਾੜ ਆਈ.ਏ.ਐਸ. ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ.ਗੁਰਬਚਨ ਸਿੰਘ ਦੀ ਅਗਵਾਈ ਹੇਠ ਬਲਾਕ ਮਾਜਰੀ ਦੇ ਪਿੰਡ ਮੁੱਲਾਂਪੁਰ ਸੋਢੀਆਂ ਵਿਖੇ ਫਾਰਮ ਸਕੂਲ ਦੇ ਪਹਿਲੇ ਸੈਸ਼ਨ ਤੇ ਕਿਸਾਨਾਂ ਨੂੰ ਇੰਟਰਕਰਾਪਿੰਗ( ਗੰਨਾ + ਛੋਲਿਆਂ) ਦੀ ਫਸਲ ਦਾ ਦੌਰਾ ਕਰਵਾਇਆ।
ਇਸ ਮੌਕੇ ਡਾਂ ਸੋਨੀਆ ਪਰਾਸ਼ਰ ਏ.ਈ.ਓ ਨੇ ਇੰਟਰਕਰਾਪਿੰਗ ਗੰਨਾ + ਛੋਲਿਆਂ ਦੀ ਕਾਸ਼ਤ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਸ੍ਰੀਮਤੀ ਸਿਮਰਨਜੀਤ ਕੌਰ ਏ.ਟੀ.ਐਮ. ਨੇ ਕਿਸਾਨਾਂ ਨੂੰ ਕਣਕ ਝੋਨਾਂ ਛੱਡ ਕੇ ਨਵੀਂ ਤਕਨੀਕ ਨਾਲ ਖੇਤੀ ਕਰਨ ਨੂੰ ਤਰਜੀਹ ਦਿੱਤੀ ਤਾਂ ਜੋ ਇਕ ਖੇਤ ਵਿੱਚੋਂ ਦੋ ਫਸਲਾਂ ਦੀ ਕਾਸ਼ਤ ਕਰਕੇ ਵਧੇਰੇ ਲਾਭ ਲਿਆ ਜਾ ਸਕਦਾ ਹੈ । ਸ਼੍ਰੀ ਜਸਵੰਤ ਸਿੰਘ ਏ.ਟੀ.ਐਮ ਨੇ ਕਿਸਾਨਾਂ ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੀ ਸਿਫਾਰਸ਼ ਨੂੰ ਹੀ ਮੰਨਣ ਦੀ ਸਲਾਹ ਦਿੱਤੀ ਅਤੇ ਆਤਮਾ ਸਕੀਮ ਦੇ ਤਹਿਤ ਵੱਖ-ਵੱਖ ਟ੍ਰੇਨਿੰਗ ਪ੍ਰੋਗਰਾਮ ਬਾਰੇ ਦੱਸਿਆ।
ਇਸ ਮੌਕੇ ਕਿਸਾਨ ਅਮਰਜੀਤ ਸਿੰਘ , ਗੁਰਿੰਦਰ ਸਿੰਘ ਅਤੇ ਸਾਧੂ ਸਿੰਘ ਆਦਿ ਹਾਜ਼ਰ ਸਨ ।
No comments:
Post a Comment