ਐਸ.ਏ.ਐਸ. ਨਗਰ 21 ਜਨਵਰੀ :ਜਿਲ੍ਹਾ ਐਸ.ਏ.ਐਸ. ਨਗਰ ਦੇ ਵੱਖ—ਵੱਖ ਪਿੰਡਾਂ ਵਿਚ ਆਮ ਜਨਤਾ ਨੂੰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਅਤੇ ਲੋਕਾਂ ਦੇ ਕਾਨੂੰਨੀ ਅਧਿਕਾਰਾਂ ਸਬੰਧੀ ਜਾਗਰੂਕ ਕਰਨ ਲਈ ਅੱਜ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਟ੍ਰੈਵਲਰ ਵੈਨ ਨੂੰ ਰਵਾਨਾ ਕੀਤਾ ਗਿਆ। ਇਸ ਸਮੇਂ ਉਨ੍ਹਾਂ ਵਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਸੀ ਆਮ ਜਨਤਾ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਵਿਭਾਗ ਵਲੋਂ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾਂਦੀ ਰਹੀ ਹੈ
ਜਿਸ ਵਿਚ ਵੱਖ—ਵੱਖ ਸਿੱਖਿਆ ਸੰਸਥਾਵਾਂ, ਸ਼ਹਿਰੀ ਕਲੋਨੀਆਂ ਅਤੇ ਪਿੰਡਾਂ ਦੇ ਆਮ ਲੋਕਾਂ ਤੱਕ ਪਹੁੰਚ ਕੀਤੀ ਜਾਂਦੀ ਰਹੀ ਹੈ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਐਡਵੋਕੇਟ ਆਮ ਜਨਤਾ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਦੇ ਹਨ ਕਿ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਦੀ ਜਰੂਰਤ ਹੈ ਤਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਉਸ ਨੂੰ ਮੁਫਤ ਵਕੀਲ ਦੇ ਨਾਲ—ਨਾਲ ਉਸ ਦੇ ਕੇਸ ਵਿਚ ਹੋਣ ਵਾਲੇ ਖਰਚ, ਜਿਵੇਂ ਕਿ ਕੋਰਟ ਫੀਸ, ਵਕੀਲ ਦੀ ਫੀਸ, ਗਵਾਹਾਂ ਦੇ ਖਰਚ ਦੀ ਅਦਾਇਗੀ ਆਦਿ ਸਰਕਾਰ ਵਲੋਂ ਕੀਤੀ ਜਾਂਦੀ ਹੈ I ਇਸ ਮੌਕੇ ਤੇ ਸ੍ਰੀ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਦੱਸਿਆ ਗਿਆ ਕਿ ਇਹ ਵੈਨ ਮਿਤੀ 2।.01.2023 ਤੋਂ ਲੈ ਕੇ 31.01.2023 ਤੱਕ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਜਾਵੇਗੀ ਅਤੇ ਡਿਊਟੀ ਰੋਸਟਰ ਅਨੁਸਾਰ ਇੱਕ ਵਕੀਲ ਅਤੇ ਇੱਕ ਪੈਰ੍ਹਾ ਲੀਗਲ ਵਲੰਟੀਅਰ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਮੁਫਤ ਕਾਨੂੰਨੀ ਸਹਾਇਤਾ, ਵਿਕਟਮ ਕੰਪਨਸੇਸ਼ਨ ਸਕੀਮ, ਪੌਕਸੋ ਐਕਟ ਅਤੇ ਮਿਤੀ 11.02.2023 ਨੂੰ ਲਗਾਈ ਜਾ ਰਹੀ ਰਾਸ਼ਟਰੀ ਲੋਕ ਅਦਾਲਤ ਸਬੰਧੀ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕਰਨਗੇ।
No comments:
Post a Comment