SBP GROUP

SBP GROUP

Search This Blog

Total Pageviews

CM ਭਗਵੰਤ ਮਾਨ ਅੱਜ ਮੁੰਬਈ ਵਿਖੇ ਉਦਯੋਗਪਤੀਆਂ ਨਾਲ ਕਰਨਗੇ ਮੀਟਿੰਗ

ਚੰਡੀਗੜ੍ਹ, 23 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੋ ਦਿਨਾਂ ਦੌਰੇ 'ਤੇ ਮੁੰਬਈ ਪਹੁੰਚ ਗਏ ਹਨ। ਮੁੰਬਈ ਪਹੁੰਚਣ 'ਤੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਅੱਜ ਮੁੱਖ ਮੰਤਰੀ ਵੱਖ-ਵੱਖ ਕਾਰੋਬਾਰੀਆਂ ਅਤੇ ਪ੍ਰਮੁੱਖ ਕੰਪਨੀਆਂ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕਰਨਗੇ।ਮੱਖ ਮੰਤਰੀ ਮਾਨ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨਗੇ। ਇਸ ਦੇ ਨਾਲ ਹੀ ਉਹ ਬਾਲੀਵੁੱਡ ਦੇ ਵੱਡੇ ਪ੍ਰੋਡਕਸ਼ਨ ਹਾਊਸਾਂ ਦੇ ਮਾਲਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਸਟੂਡੀਓ ਸਥਾਪਤ ਕਰਨ ਦਾ ਸੱਦਾ ਦੇਣਗੇ। ਸੀਐਮ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਬਾਲੀਵੁੱਡ ਅਤੇ ਪਾਲੀਵੁੱਡ ਨੂੰ ਜੋੜਨ ਲਈ ਮੁੰਬਈ ਆਏ ਹਨ। ਇਸ ਦੇ ਲਈ ਉਹ ਲਗਾਤਾਰ ਕੰਮ ਕਰ ਰਿਹਾ ਹੈ।


ਕੱਲ੍ਹ ਮੁੰਬਈ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਫਿਲਮ ਸਿਟੀ ਸਥਾਪਤ ਕਰਨ ਬਾਰੇ ਵੀ ਵਿਚਾਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਫਿਲਮ ਸਨਅਤ ਨਾਲ ਜੁੜੇ ਉਨ੍ਹਾਂ ਦੇ ਵੱਡੀ ਗਿਣਤੀ ਦੋਸਤ ਮੁੰਬਈ ਵਿੱਚ ਵਸਦੇ ਹਨ, ਇਸ ਲਈ ਉਹ ਉਨ੍ਹਾਂ ਨੂੰ ਪੰਜਾਬ ਵਿੱਚ ਆਪਣੇ ਉੱਦਮ ਖੋਲ੍ਹਣ ਲਈ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬੀ ਫਿਲਮ ਸਨਅਤ ਪਹਿਲਾਂ ਹੀ ਬਹੁਤ ਵੱਡੀ ਹੈ ਅਤੇ ਇਹ ਪ੍ਰਸਤਾਵਿਤ ਫਿਲਮ ਸਿਟੀ ਇਸ ਨੂੰ ਵਿਆਪਕ ਪਸਾਰ ਦਾ ਮੌਕਾ ਦੇਵੇਗੀ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਦੌਰੇ ਨਾਲ ਇਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਮੁੰਬਈ ਵਿੱਚ ਸਨਅਤਕਾਰਾਂ ਸਾਹਮਣੇ ਪੰਜਾਬ ਨੂੰ ਮੌਕਿਆਂ ਅਤੇ ਵਿਕਾਸ ਦੀ ਧਰਤੀ ਵਜੋਂ ਦਰਸਾਉਣਗੇ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਹੈ ਅਤੇ ਸੂਬੇ ਵਿੱਚ ਨਵੇਂ ਨਿਵੇਸ਼ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਦੌਰਾਨ ਮੁੰਬਈ ਦੌਰੇ ’ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦਾ ਭਰਵਾਂ ਸੁਆਗਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਫਰਵਰੀ ਵਿੱਚ ਐਸਏਐਸ ਨਗਰ ਮੁਹਾਲੀ ਵਿੱਚ ਪੰਜਾਬ ਇਨਵੈਸਟ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸ ਨੂੰ ਕਾਮਯਾਬ ਕਰਨ ਲਈ ਪੰਜਾਬ ਸਰਕਾਰ ਨੇ ਪੂਰੀ ਵਾਹ ਲਾ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਮੁੰਬਈ ਦੇ ਕਾਰੋਬਾਰੀਆਂ ਨੂੰ ਪੰਜਾਬ ਇਨਵੈਸਟ ਸਮਿਟ ਵਿੱਚ ਸ਼ਾਮਲ ਹੋਣ ਦਾ ਸੱਦਾ ਦੇਣਗੇ।ਪੰਜਾਬ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਬਸਿਡੀ ਅਤੇ ਹੋਰ ਸਹੂਲਤਾਂ ਬਾਰੇ ਕਾਰੋਬਾਰੀਆਂ ਨਾਲ ਗੱਲਬਾਤ ਹੋਵੇਗੀ।

No comments:


Wikipedia

Search results

Powered By Blogger