SBP GROUP

SBP GROUP

Search This Blog

Total Pageviews

Sunday, January 8, 2023

PSIEC ਦੇ ਸੇਵਾ ਮੁਕਤ ਅਧਿਕਾਰੀ ਐਸ ਪੀ ਸਿੰਘ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

 ਮੋਹਾਲੀ: 08 ਜਨਵਰੀ: ਸਨਅਤੀ ਪਲਾਟ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਐਸ ਪੀ ਸਿੰਘ ਨੂੰ ਅੱਜ ਮੋਹਾਲੀ ਦੀ ਵਿਜੀਲੈਂਸ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਸ ਦੇ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦੇ ਹੁਕਮ ਜਾਰੀ ਕੀਤੇ ਹਨ।


ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਵਿਜੀਲੈਂਸ ਬਿਓਰੋ ਵੱਲੋਂ ਪੀ ਐਸ ਆਈ ਈ ਸੀ ਦੇ ਸੇਵਾ ਮੁਕਤ ਕਾਰਜਕਾਰੀ ਡਾਇਰੈਕਟਰ ਐਸ ਪੀ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਉਸ ਉੱਪਰ ਨਿਗਮ ਦੇ ਬਾਕੀ ਅਧਿਕਾਰੀਆਂ ਨਾਲ ਮਿਲ ਕੇ ਇੱਕ ਉਦਯੋਗਿਕ ਪਲਾਟ ਨੂੰ ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਿਟਡ ਨੂੰ ਟਰਾਂਸਫਰ ਕਰਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ।

No comments:


Wikipedia

Search results

Powered By Blogger