ਚੰਡੀਗੜ੍ਹ, 4 ਜਨਵਰੀ : SYL ਮੁੱਦੇ ਉਤੇ ਅੱਜ ਦਿੱਲੀ ਵਿੱਚ ਕੇਂਦਰ ਸਰਕਾਰ, ਪੰਜਾਬ ਦੇ ਮੁੱਖ ਮੰਤਰੀ ਅਤੇ ਹਰਿਆਣਾ ਦਾ ਮੁੱਖ ਮੰਤਰੀ ਵਿਚਕਾਰ ਹੋਈ ਮੀਟਿੰਗ ਬੇਸਿੱਟਾ ਰਹੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਦੇ ਹੋਏ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਤਲੁਜ ਹੁਣ ਇਕ ਸੂਆ ਬਣ ਕੇ ਰਹਿ ਗਿਆ ਹੈ, ਜਿਸ ਵਿੱਚੋਂ ਪਾਣੀ ਨਹੀਂ ਦਿੱਤਾ ਜਾ ਸਕਦਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਗੋਂYSL ਨਹਿਰ ਬਣਨੀ ਚਾਹੀਦੀ ਹੈ, ਜਿਸ ਰਾਹੀਂ ਯਮੁਨਾ ਤੋਂ ਸਤਲੁਜ ਨੂੰ ਪਾਣੀ ਦਿੱਤਾ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਪੱਖ ਨੂੰ ਸੁਪਰੀਮ ਕੋਰਟ ਵਿਚ ਮਜ਼ਬੂਤੀ ਨਾਲ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਦੇਣ ਵਾਸਤੇ ਵਾਧੂ ਪਾਣੀ ਨਹੀਂ ਹੈ। ਪੰਜਾਬ ਵਿੱਚ ਦਿਨੋਂ ਦਿਨ ਪਾਣੀ ਦਾ ਪੱਧਰ ਡਿੱਗਦਾ ਜਾ ਰਿਹਾ ਹੈ।
No comments:
Post a Comment