ਐਸ ਏ ਐਸ ਨਗਰ 10 ਫਰਵਰੀ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪ੍ਰੋਗਰਾਮ ਅਨੁਸਾਰ ਅਤੇ ਮਾਨਯੋਗ ਜਸਟਿਸ ਸ੍ਰੀ ਤੇਜਿੰਦਰ ਸਿੰਘ ਢੀਂਡਸਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਯੋਗ ਅਗਵਾਈ ਵਿਚ ਅੱਜ ਸਾਲ 2023 ਦੀ ਪਹਿਲੀ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਤੋਂ ਪਹਿਲਾਂ 12.11.2022 ਨੂੰ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ ਸੀ। ਜਿਸ ਵਿਚ 8756 ਕੇਸਾਂ ਦਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਹੈ।
ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਮਿਤੀ 11.02.2023 ਨੂੰ ਲਗਾਈ ਜਾਣ ਵਾਲੀ ਲੋਕ ਅਦਾਲਤ ਵਿਚ ਕੁੱਲ 15681 ਕੇਸ ਸੁਣਵਾਈ ਲਈ ਰੱਖੇੇ ਗਏ ਹਨ ਜਿਨ੍ਹਾਂ ਵਿਚੋਂ 9145 ਪ੍ਰੀਲਿਟੀਗੇਟਿਵ ਅਤੇ 6536 ਕੇਸ ਅਦਾਲਤਾਂ ਵਿਚ ਲੰਬਿਤ ਹਨ। ਇਨ੍ਹਾਂ ਕੇਸਾਂ ਦਾ ਨਿਪਟਾਰਾ ਕਰਨ ਲਈ ਕੁੱਲ 28 ਬੈਂਚ ਬਣਾਏ ਗਏ ਹਨ। ਹੈਡਕੁਆਟਰ ਮੋਹਾਲੀ ਵਿਖੇ 18, ਖਰੜ੍ਹ ਵਿਖੇ 7 ਅਤੇ ਡੇਰਾਬਸੀ ਵਿਚ 5 ਲੋਕ ਅਦਾਲਤ ਬੈਂਚ ਲੋਕਾਂ ਦੇ ਕੇਸਾਂ ਦੀ ਸੁਣਵਾਈ ਕਰਨਗੇ।
ਉਨ੍ਹਾਂ ਵਲੋਂ ਦੱਸਿਆ ਗਿਆ ਲੋਕ ਅਦਾਲਤ ਦਾ ਮਕਸਦ ਲੋਕਾਂ ਨੂੰ ਸਸਤਾ ਅਤੇ ਛੇਤੀ ਇਨਸਾਫ਼ ਦਿਵਾਉਣਾ ਹੈ। ਲੋਕ ਅਦਾਲਤ ਵਿਚ ਅਦਾਲਤਾਂ ਵਿਚ ਲੰਬਤ ਕੇਸਾਂ ਦਾ ਨਾਲ^ਨਾਲ ਪ੍ਰੀਲਿਟੀਗੇਟਿਵ ਕੇਸ ਵੀ ਇੱਕ ਸਾਦੇ ਕਾਗਜ਼ ਤੇ ਦਰਖਾਸਤ ਦੇ ਕੇ ਲਗਾਏ ਜਾ ਸਕਦੇ ਹਨ। ਲੋਕ ਅਦਾਲਤ ਵਿਚ ਕੇਸਾਂ ਦਾ ਫੈਸਲਾ ਸਬੰਧਤ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਜਾਂਦਾ ਹੈ ਅਤੇ ਇਹ ਫੈਸਲਾ ਆਖਰੀ ਹੁੰਦਾ ਹੈ। ਇਸ ਫੈਸਲੇ ਦੇ ਖਿਲਾਫ਼ ਕੋਈ ਅਪੀਲ ਜਾਂ ਨਜ਼ਰਸਾਨੀ ਆਦਿ ਦਾਇਰ ਨਹੀਂ ਕੀਤੀ ਜਾ ਸਕਦੀ। ਧਿਰਾਂ ਵਲੋਂ ਲਗਾਈ ਗਈ ਅਦਾਲਤੀ ਫੀਸ ਵੀ ਵਾਪਸ ਕੀਤੀ ਜਾਂਦੀ ਹੈ। ਲੋਕ ਅਦਾਲਤ ਵਿਚ ਦੋਵੇਂ ਧਿਰਾਂ ਵਿਚ ਆਪਸੀ ਸਹਿਮਤੀ ਨਾਲ ਹੋਣ ਵਾਲੇ ਫੈਸਲੇ ਕਰਕੇ ਧਿਰਾਂ ਦੀ ਆਪਸੀ ਕੁੜੱਤਣ ਖਤਮ ਹੋ ਜਾਂਦੀ ਹੈ ਜਿਸ ਨਾਲ ਭਵਿੱਖ ਵਿਚ ਹੋਣ ਵਾਲੇ ਸੰਭਾਵਿਤ ਝਗੜਿਆਂ ਤੋਂ ਵੀ ਛੁਟਕਾਰਾ ਮਿਲ ਜਾਂਦਾ ਹੈ।
ਇਸ ਮੌਕੇ ਤੇ ਸ੍ਰੀ ਬਲਜਿੰਦੰਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਦੱਸਿਆ ਗਿਆ ਕਿ ਲੋਕ ਅਦਾਲਤ ਵਿਚ ਸਾਰੇ ਦੀਵਾਨੀ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ. ਕੇਸ, ਵਿਆਹ ਸਬੰਧੀ ਅਤੇ ਕਿਰਤੀਆਂ ਦੇ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਸਰਵਿਸ ਮੈਟਰ, ਰੇਵਿਿਨਊ ਕੇਸ, ਰੈਂਟ, ਈਜ਼ਮੈਂਟਰੀ ਰਾਈਟਸ, ਇਨਜੰਕਸ਼ਨ ਸੂਟਸ ਅਤੇ ਸਪੈਸਿਿਫਕ ਪਰਫੋਰਮੈਂਸ ਦੇ ਕੇਸ ਲਗਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਕ੍ਰਿਮੀਨਲ ਕੰਪਾਉਂਡਏਬਲ ਕੇਸ, ਚੈਕ ਬਾਊਂਸ ਦੇ ਝਗੜੇ, ਇਲੈਕਟ੍ਰੀਸਿਟੀ ਐਂਡ ਵਾਟਰ ਬਿੱਲ (ਐਕਸਕਲੁਡਿੰਗ ਨੋਨ-ਕੰਪਾਉਂਡਏਬਲ ਥੈਫਟ ਕੇਸ) ਲਗਾਏ ਜਾ ਸਕਦੇ ਹਨ।
No comments:
Post a Comment