SBP GROUP

SBP GROUP

Search This Blog

Total Pageviews

ਵੋਟਰ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਲਿੰਕ ਕਰਨ ਲਈ ਵਿਸ਼ੇਸ਼ ਕੈਂਪ 12 ਫਰਵਰੀ ਨੂੰ

ਐਸ.ਏ.ਐਸ.ਨਗਰ, 07 ਫਰਵਰੀ : ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ ਨਗਰ, ਸ਼੍ਰੀਮਤੀ ਅਸ਼ਿਕਾ ਜੈਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੋਟਰ ਆਪਣੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਜ਼ਰੂਰ ਕਰਵਾਉਣ। ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਦੀ ਲੜੀ ਤਹਿਤ ਵਿਸ਼ੇਸ਼ ਕੈਂਪ 12 ਫਰਵਰੀ 2023 ਨੂੰ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਲਗਾਏ ਜਾਣਗੇ।



ਸਪੈਸ਼ਲ ਕੈਂਪ ਵਾਲੇ ਦਿਨ ਬੀ.ਐਲ.ਓਜ਼ ਆਪਣੇ-ਆਪਣੇ ਪੋਲਿੰਗ ਸਟੇਸ਼ਨਜ਼ 'ਤੇ ਮੌਜੂਦ ਰਹਿ ਕੇ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ 6ਬੀ ਇਕੱਠੇ ਕਰਨਗੇ। ਉਹਨਾਂ ਨੇ ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨੂੰ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦਿੰਦੇ ਹੋਏ ਜ਼ਿਲ੍ਹਾ ਐਸ.ਏ.ਐਸ ਨਗਰ ਨੂੰ ਇਹ ਮੁਹਿੰਮ ਮੁਕੰਮਲ ਕਰਨ ਵਿੱਚ ਸਹਾਇਤਾ ਦੇਣ ਤਾਂ ਜੋ ਜ਼ਿਲ੍ਹੇ ਦੇ ਸਮੂਹ ਵੋਟਰਾਂ ਦੇ ਆਧਾਰ ਕਾਰਡ ਵੋਟਰ ਕਾਰਡਾਂ ਨਾਲ ਲਿੰਕ ਹੋ ਸਕਣ।

ਵੋਟਰ ਆਪ ਵੀ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6 ਐਨ.ਵੀ.ਐਸ.ਪੀ. ਡਾਟ ਇੰਨ (ਆਨਲਾਈਨ ਪੋਰਟਲ) ਜਾਂ ਵੋਟਰ ਹੈਲਪ ਲਾਈਨ ਐਪ 'ਤੇ ਭਰ ਸਕਦੇ ਹਨ। ਵਧੇਰੇ ਜਾਣਕਾਰੀ ਲਈ 1950 ਟੋਲ ਫ੍ਰੀ ਨੰਬਰ 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

No comments:


Wikipedia

Search results

Powered By Blogger