SBP GROUP

SBP GROUP

Search This Blog

Total Pageviews

Thursday, February 9, 2023

ਡਿਪਟੀ ਕਮਿਸ਼ਨਰ ਵੱਲੋਂ ਸਾਰੇ ਸਾਈਨ ਬੋਰਡ 21 ਫਰਵਰੀ ਤੋਂ ਪਹਿਲਾਂ ਪੰਜਾਬੀ ਵਿੱਚ ਲਿਖਣ ਨੂੰ ਯਕੀਨੀ ਬਨਾਉਣ ਦੇ ਨਿਰਦੇਸ਼

 ਐਸ.ਏ.ਐਸ. ਨਗਰ, 09 ਫ਼ਰਵਰੀ : ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਦਫ਼ਤਰਾਂ ਦੇ ਨਾਲ ਨਾਲ ਨਿੱਜੀ ਅਦਾਰਿਆਂ ਨੂੰ ਵੀ 21 ਫਰਵਰੀ ਤੋਂ ਪਹਿਲਾਂ ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਣ ਦੇ ਨਿਰਦੇਸ਼ ਦਿੱਤੇ ਹਨ।


ਇਹ ਹੁਕਮ ਜਾਰੀ ਕਰਦੇ ਹੋਏ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਆਪਣੀਆਂ ਕੋਸ਼ਿਸ਼ਾਂ ਆਰੰਭੀਆਂ ਹੋਈਆਂ ਹਨ ਅਤੇ 21 ਫ਼ਰਵਰੀ ਨੂੰ ਕੌਮਾਂਤਰੀ ਮਾਂ-ਬੋਲੀ ਦਿਵਸ ਤੱਕ ਸਾਰੇ ਸਰਕਾਰੀ ਤੇ ਨਿੱਜੀ ਅਦਾਰਿਆਂ ਦੇ ਬੋਰਡਾਂ ’ਤੇ ਪੰਜਾਬੀ ਨੂੰ ਪਹਿਲਾ ਸਥਾਨ ਦੇਣ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਂ ਬੋਲੀ ਨੂੰ ਪ੍ਰਾਥਮਿਕਤਾ ਦੇਣ ਵਾਸਤੇ ਪੰਜਾਬ ਸਰਕਾਰ ਨੇ ਸਰਕਾਰੀ, ਅਰਧ ਸਰਕਾਰੀ ਵਿਭਾਗਾਂ , ਅਦਾਰਿਆਂ, ਸੰਸਥਾਵਾਂ, ਵਿਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ, ਵਪਾਰਕ ਅਦਾਰਿਆਂ, ਸਿੱਖਿਆ ਸੰਸਥਾਵਾਂ, ਕਾਰਪੋਰੇਸ਼ਨਾਂ ਆਦਿ ਦੇ ਦਫ਼ਤਰਾਂ ਤੋਂ ਇਲਾਵਾ ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ, ਵਪਾਰਕ ਅਦਾਰਿਆਂ ’ਤੇ ਵੀ ਪੰਜਾਬੀ ਭਾਸ਼ਾ ਵਿੱਚ ਬੋਰਡ ਲਾਉਣਾ ਜ਼ਰੂਰੀ ਬਣਾਇਆ ਹੈ।

ਇਸ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੋਸਾਇਟੀ ਐਕਟ ਅਤੇ ਫੈਕਟਰੀ ਐਕਟ ਦੇ ਹੇਠ ਰਜਿਸਟਰਡ ਅਦਾਰਿਆਂ ਆਦਿ ਦੇ ਬੋਰਡ ਵੀ ਪੰਜਾਬੀ ਵਿੱਚ ਲਿਖਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸੜਕਾਂ ਦੇ ਨਾਂ, ਨਾਮ ਪਲੇਟਾਂ, ਮੀਲ ਪੱਥਰਾਂ, ਸਾਈਨ ਬੋਰਡ ਵੀ ਪੰਜਾਬੀ ਭਾਸ਼ਾ ਵਿੱਚ ਲਿਖਣੇ ਲਾਜ਼ਮੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ 21 ਫਰਵਰੀ ਤੋਂ ਪਹਿਲਾਂ ਸਾਰੇ ਤਰ੍ਹਾਂ ਦੇ ਬੋਰਡ ਨੂੰ ਪੰਜਾਬੀ ਭਾਸ਼ਾ ਵਿੱਚ ਲਿਖਣ ਦਾ ਕੰਮ ਮੁਕੰਮਲ ਕਰਨ ਦੀ ਹਦਾਇਤ ਜਾਰੀ ਕਰਦੇ ਹੋਏ ਕਿਹਾ ਹੈ ਇਨ੍ਹਾਂ ਸਾਇਨ ਬੋਰਡਾਂ ’ਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ਵਿੱਚ ਨਾਂ ਵਗੈਰਾ ਲਿਖਿਆ ਹੋਣਾ ਚਾਹੀਦਾ ਹੈ ਅਤੇ ਜੇ ਕਿਸੇ ਨੇ ਜਾਣਕਾਰੀ ਕਿਸੇ ਹੋਰ ਭਾਸ਼ਾ ਵਿੱਚ ਵੀ ਲਿਖਣੀ ਹੈ ਤਾਂ ਉਹ ਪੰਜਾਬੀ ਭਾਸ਼ਾ ਤੋਂ ਹੇਠਾਂ ਲਿਖੀ ਜਾ ਸਕਦੀ ਹੈ

No comments:


Wikipedia

Search results

Powered By Blogger