ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ
ਐਸ.ਏ.ਐਸ ਨਗਰ, 21 ਫਰਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵੱਲੋਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰ. 461 ਤੀਜੀ ਮੰਜ਼ਿਲ ਡੀ.ਸੀ.ਕੰਪਲੈਕਸ ਸੈਕਟਰ-76 ਐਸ.ਏ.ਐਸ ਨਗਰ ਵਿਖੇ ਰੋਜ਼ਗਾਰ ਕੈਂਪ ਲਗਾਏ ਜਾਂਦੇ ਹਨ। ਜਿਸ ਵਿੱਚ ਅਠਵੀਂ/ਦਸਵੀਂ/ਬਾਰ੍ਹਵੀਂ/ ਗਰੈਜੂਏਟ ਅਤੇ ਪੋਸਟ ਗਰੈਜੂਏਟ (ਕੋਈ ਵੀ ਸਟਰੀਮ ਵਿੱਚ) ਵਿਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਇਸੇ ਤਰਜ਼ 'ਤੇ 23 ਫਰਵਰੀ ਨੂੰ ਸਵੇਰੇ 10:00 ਵਜੇ ਜ਼ਿਲ੍ਹਾ ਰੋਜ਼਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੇਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪਰਫੈਕਟ ਸਿਕਿਊਰਟੀ ਸਰਵਿਸੀਸ, ਡੀ.ਟੀ.ਐਨਸ ਟੈਕਨਾਲੋਜੀ,ਐਲੀਨਾ ਆਟੋ, ਵਾਸ ਮੋਬੀਟੈਕ ਅਤੇ ਸੋਨੀ ਕੰਪਨੀਆਂ ਦੇ ਨੁਮਾਇੰਦਿਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ।
ਇਸ ਪਲੇਸਮੈਂਟ ਕੈਂਪ ਵਿੱਚ ਰਿਲੇਸ਼ਨਸ਼ਿਪ ਅਫਸਰ, ਮਾਰਕਿਟਿੰਗ ਐਗਜ਼ੈਕਟਿਵ, ਸੇਲਜ਼ ਪ੍ਰੋਮੋਟਰ,ਕਸਟਮਰ ਕੇਅਰ ਐਗਜ਼ੈਕਟਿਵ ਸਿਕਿਊਰਟੀ ਗਾਰਡ ,ਫਿਟਰ, ਟਰਨਰ, ਆਦਿ ਆਸਾਮੀਆਂ ਦੀ ਪਲੇਸਮੈਂਟ ਕੀਤੀ ਜਾਵੇਗੀ। ਜਿਸ ਵਿੱਚ ਮੈਟ੍ਰਿਕ, ਬਾਰ੍ਹਵੀਂ, ਗ੍ਰੈਜੂਏਟ(ਕਿਸੇ ਵੀ ਸਟਰੀਮ ਵਿੱਚ) ਅਤੇ ਆਈ.ਟੀ.ਆਈ.(ਫਿਟਰ/ਟਰਨਰ/ਮਕੈਨਿਕ) ਆਦਿ ਭਾਗ ਲੈ ਸਕਦੇ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ ਆਸ਼ਿਕਾ ਜੈਨ, ਆਈ.ਏ.ਐਸ. ਵਲੋਂ ਦੱਸਿਆ ਗਿਆ ਕਿ ਪਿਛਲੀ ਵਾਰ ਦੇ ਪਲੇਸਮੈਟ ਕੈਂਪ ਵਿੱਚ ਪ੍ਰਾਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਸੀ ਜਿਸ ਦੇ ਸਿੱਟੇ ਵੱਜੋ 41 ਪ੍ਰਾਰਥੀ ਮੌਕੇ 'ਤੇ ਸ਼ਾਰਟ ਲਿਸਟ ਕੀਤੇ ਗਏ ਸਨ। ਉਹਨਾਂ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਦੇ ਪਲੇਸਮੈਂਟ ਕੈਪ 23 ਫਰਵਰੀ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਤਾਂ ਜੋ ਰੋਜ਼ਗਾਰ ਦੇ ਅਵਸਰ ਮੁਹੱਇਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ। ਉਹਨਾਂ ਨੇ ਇਹ ਵੀ ਦੱਸਿਆ ਕਿ ਦਫਤਰ ਵਲੋਂ ਸਕਿੱਲ ਕੈਂਪਾਂ ਆਦਿ ਦਾ ਆਯੋਜਨ ਸਮੇਂ-ਸਮੇਂ 'ਤੇ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਅਵਸਰ ਮੁਹੱਇਆ ਕਰਵਾਏ ਜਾ ਸਕਣ।
ਉਹਨਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ਼ ਅਤੇ ਰੈਜ਼ਮੇ ਨਾਲ ਲੈ ਕੇ ਉਕਤ ਪਲੇਸਮੈਂਟ ਕੈਂਪ ਵਿੱਚ ਨਿਰਧਾਰਿਤ ਸਥਾਨ 'ਤੇ ਸਮੇਂ ਸਿਰ ਪਹੁੰਚਣ ਅਤੇ ਇਸ ਵਾਕ ਇੰਨ ਇੰਟਰਵਿਊ ਦਾ ਵੱਧ ਤੋਂ ਵੱਧ ਲਾਭ ਲੈਣ ।
ਪਲੇਸਮੈਂਟ ਕੈਂਪ ਵਿੱਚ ਹਿੱਸਾ ਲੈਣ ਲਈ ਯੋਗ ਪ੍ਰਾਰਥੀ http://surl.li/ewafo 'ਤੇ ਰਜਿਸਟਰ ਕਰ ਸਕਦੇ ਹਨ ਜਾਂ ਸਿੱਧੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫਤਰ ਹਰ ਵੀਰਵਾਰ ਸਵੇਰੇ 10:00 ਵਜੇ ਪਹੁੰਚ ਕੇ ਰੋਜ਼ਗਾਰ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ।

No comments:
Post a Comment