ਐੱਸ. ਏ. ਐੱਸ. ਨਗਰ, 13 ਫਰਵਰੀ : ਵਟ ਐਨ ਆਈਡੀਆ- ਏ ਸਟਾਰਟਅਪ ਚੈਲੰਜ ਦੀ ਸ਼ੁਰੂਆਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ.ਨਗਰ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨ ਲਈ ਕੀਤੀ ਗਈ ਹੈ ਤੇ ਹੁਣ ਤਕ ਕੁੱਲ 403 ਅਰਜ਼ੀਆਂ ਪ੍ਰਾਪਤ ਹੋ ਚੁੱਕੀਆਂ ਹਨ। ਅਰਜ਼ੀਆਂ ਦੇਣ ਦੀ ਆਖਰੀ ਮਿਤੀ 15-02-2023 ਹੈ।
ਇਸ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਪ੍ਰੋਜੈਕਟ ਸ਼ੁਰੂ ਕਰਨ ਲਈ ਮਾਹਿਰਾਂ ਦੁਆਰਾ ਸਲਾਹ ਅਤੇ ਹੋਰ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਅਤੇ ਓਪਨ ਸ਼੍ਰੇਣੀਆਂ ਵਿੱਚੋਂ ਪਹਿਲੇ ਤਿੰਨ ਜੇਤੂਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ। ਜ਼ਿਲ੍ਹੇ ਵਿੱਚ ਇਹ ਪ੍ਰੋਗਰਾਮ 17-01-2023 ਨੂੰ ਡਿਪਟੀ ਕਮਿਸ਼ਨਰ, ਸ਼੍ਰੀਮਤੀ ਆਸ਼ਿਕਾ ਜੈਨ, ਦੁਆਰਾ ਏ.ਡੀ.ਸੀ.(ਵਿਕਾਸ) ਅਵਨੀਤ ਕੌਰ, ਡੀ.ਬੀ.ਈ.ਈ.ਇੰਚਾਰਜ ਮੀਨਾਕਸ਼ੀ ਗੋਇਲ ਅਤੇ ਉੱਘੇ ਉਦਯੋਗਪਤੀਆਂ ਤੇ ਉਦਯੋਗਿਕ ਐਸੋਸੀਏਸ਼ਨਾਂ ਦੀ ਹਾਜ਼ਰੀ ਵਿੱਚ ਸ਼ੁਰੂ ਕੀਤਾ ਗਿਆ ਸੀ।
ਇਸ ਸਬੰਧੀ ਸ਼੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ., ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਉਹਨਾਂ ਨੇ ਆਸ-ਪਾਸ ਸਥਿਤ ਵੱਖ-ਵੱਖ ਸੰਸਥਾਵਾਂ ਅਤੇ ਇਨਕਿਊਬੇਸ਼ਨ ਸੈਂਟਰਾਂ ਜਿਵੇਂ ਕਿ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ (ਪੀ.ਐਸ.ਸੀ.ਐਸ.ਟੀ.), ਸਾਫਟਵੇਅਰ ਟੈਕਨੋਲੋਜੀ ਪਾਰਕ ਆਫ਼ ਇੰਡੀਆ (ਐਸ.ਟੀ.ਪੀ.ਆਈ.), ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਈ.ਆਈ.ਐਸ.ਈ.ਆਰ.), ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.), ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀ.ਜੀ.ਸੀ) ਅਤੇ ਇਨੋਵੇਸ਼ਨ ਮਿਸ਼ਨ ਪੰਜਾਬ ਨਾਲ ਵਿਸਤ੍ਰਿਤ ਮੀਟਿੰਗ ਕੀਤੀ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਨੇ ਇਨੋਵੇਸ਼ਨ ਮਿਸ਼ਨ (ਆਈ.ਐਮ.) ਪੰਜਾਬ ਟੀਮ ਦੇ ਨਾਲ ਜ਼ੋਰਦਾਰ ਢੰਗ ਨਾਲ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਉਹਨਾਂ ਨੂੰ ਇਸ ਚੁਣੌਤੀ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਵਾਸਤੇ ਵੱਖ-ਵੱਖ ਵਿਦਿਅਕ ਸੰਸਥਾਵਾਂ, ਬੀਡੀਪੀਓ ਦਫ਼ਤਰਾਂ ਅਤੇ ਪਿੰਡਾਂ ਵਿੱਚ 50 ਤੋਂ ਵੱਧ ਵਰਕਸ਼ਾਪਾਂ ਦਾ ਆਯੋਜਨ ਕੀਤਾ ਗਿਆ।
ਡਿਪਟੀ ਕਮਿਸ਼ਨਰ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਟਾਰਟਅਪ ਚੈਲੇਂਜ ਦਾ ਉਦੇਸ਼ ਉਭਰਦੇ ਉੱਦਮੀਆਂ ਨੂੰ ਸਲਾਹ ਦੇਣ ਅਤੇ ਉਹਨਾਂ ਨੂੰ ਸੰਭਾਲਣ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਹੈ। ਇਨਕਿਊਬੇਸ਼ਨ ਸੈਂਟਰ ਵੱਖ-ਵੱਖ ਸੈਕਟਰਾਂ ਵਿੱਚ ਸਹਿ-ਕਾਰਜ ਕਰਨ ਵਾਲੀਆਂ ਥਾਵਾਂ, ਵਿੱਤੀ ਸਹਾਇਤਾ ਅਤੇ ਸਲਾਹ ਦੇਣ ਵਰਗੀਆਂ ਸਹੂਲਤਾਂ ਪ੍ਰਦਾਨ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਇਸ ਪ੍ਰੋਗਰਾਮ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਸ ਉਪਰਾਲੇ ਨੂੰ ਸਫਲ ਬਣਾਉਣ। ਇੱਛੁਕ ਉਮੀਦਵਾਰ ਆਪਣੀਆਂ ਅਰਜ਼ੀਆਂ https://bit.ly/
No comments:
Post a Comment