SBP GROUP

SBP GROUP

Search This Blog

Total Pageviews

ਵੋਟਰ ਕਾਰਡ ਨੂੰ ਆਧਾਰ ਕਾਰਡ ਲਿੰਕ ਕਰਨ ਲਈ 5 ਫਰਵਰੀ ਨੂੰ ਲਗਣ ਵਾਲੇ ਸਪੈਸ਼ਲ ਕੈਂਪ ਹੁਣ ਮਿਤੀ 12 ਫਰਵਰੀ ਨੂੰ ਲਗਣਗੇ

ਐਸ.ਏ.ਐਸ ਨਗਰ 02 ਫਰਵਰੀ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾ ਰਿਹਾ ਹੈ। ਇਸ ਮਹਿੰਮ ਨੂੰ ਮੁਕੰਮਲ ਕਰਨ ਲਈ 5 ਫਰਵਰੀ ਨੂੰ ਸਪੈਸ਼ਲ ਕੈਂਪ ਲਗਾਏ ਜਾਣੇ ਸੀ।


 ਪੰਜਾਬ ਸਰਕਾਰ ਵਲੋਂ ਜਾਰੀ ਕਲੰਡਰ ਸਾਲ 2023 ਦੇ ਅਨੁਸਾਰ ਮਿਤੀ 5 ਫਰਵਰੀ ਨੂੰ ਗੁਰੂ ਰਵੀਦਾਸ ਜੀ ਦਾ ਜਨਮ ਦਿਹਾੜਾ ਹੈ। ਇਸ ਲਈ ਮਿਤੀ 5 ਫਰਵਰੀ (ਐਤਵਾਰ) ਦੀ ਥਾਂ ਤੇ ਮਿਤੀ 12 ਫਰਵਰੀ (ਐਤਵਰਾ) ਨੂੰ ਬੀ.ਐਲ.ਓ ਵਲੋਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਸਪੈਸ਼ਲ ਕੈਂਪ ਲਗਾਏ ਜਾਣਗੇ। ਮਿਤੀ 12 ਫਰਵਰੀ ਨੂੰ ਸਮੂਹ ਬੀ.ਐਲ.ਓਜ਼ ਵਲੋਂ ਆਪਣੇ-ਆਪਣੇ ਬੂਥਾਂ ਤੇ ਸਪੈਸ਼ਲ ਕੈਂਪ ਲਗਾ ਕੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6 ਬੀ ਭਰਵਾਏ ਜਾਣਗੇ। ਆਮ ਜਨਤਾ ਨੂੰ ਅਪੀਲ ਹੈ ਕਿ ਇਸ ਮੁਹਿੱਮ ਵਿੱਚ ਬੀ.ਐਲ.ਓਜ਼ ਦਾ ਪੁਰਾ ਸਹਿਯੋਗ ਦੇਣ ਤਾਂ ਜੋ ਇਸ ਨੂੰ 100 ਪ੍ਰਤੀਸ਼ਤ ਮੁਕੰਮਲ ਕੀਤਾ ਜਾ ਸਕੇ। ਵੋਟਰ ਆਪ ਵੀ ਆਪਣਾ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6 nvsp.in ਜਾਂ Voterhelpline App ਤੇ ਭਰ ਸਕਦੇ ਹਨ। ਇਸ ਤੋਂ ਇਲਾਵਾ ਆਧਾਰ ਪ੍ਰਾਪਤ ਕਰਨ ਦਾ ਉਦੇਸ਼ ਵੋਟਰਾਂ ਨੂੰ ਭਵਿੱਖ ਵਿਚ ਬਿਹੱਤਰ ਚੋਣ ਸੇਵਾਵਾਂ ਪ੍ਰਦਾਨ ਕਰਨਾ ਹੈ। ਵਧੇਰੇ ਜਾਣਕਾਰੀ ਲਈ 1950 ਟੋਲ ਫ੍ਰੀ ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ।

No comments:


Wikipedia

Search results

Powered By Blogger