SBP GROUP

SBP GROUP

Search This Blog

Total Pageviews

ਸੂਬੇ ਵਿੱਚ 500 ਆਮ ਆਦਮੀ ਕਲੀਨਿਕ ਖੋਲ੍ਹਣ ਦੇ ਦਾਅਵੇ ਕਰ ਸੂਬਾ ਸਰਕਾਰ ਕਰ ਰਹੀ ਆਮ ਲੋਕਾਂ ਨਾਲ ਧੋਖਾ : ਨਰਿੰਦਰ ਰਾਣਾ

ਖਰੜ  1 ਫਰਵਰੀ :  ਕੁਝ ਦਿਨ ਪਹਿਲਾਂ ਸੂਬੇ ਦੇ ਮੁਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ 500 ਆਮ ਆਦਮੀ ਕਲੀਨਿਕਾਂ ਦੇ ਐਲਾਨ ਦੀ ਭੰਡੀ ਕੁੱਟਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਨਰਿੰਦਰ ਸਿੰਘ ਰਾਣਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸੂਬੇ ਦੇ ਸ. ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਭਰ ਵਿੱਚ 500 ਕਲੀਨਿਕ ਬਣਾਉਣ ਦੇ ਦਾਅਵੇ ਕਰ ਰਹੀ ਹੈ ਜੋਕਿ ਆਮ ਆਦਮੀ ਪਾਰਟੀ ਵੱਲੋਂ ਸਿਹਤ ਸਹੂਲਤਾਂ ਦੇ ਨਾਂਅ 'ਤੇ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਨਾਲ ਧੋਖਾ ਹਨ । ਸੂਬਾ ਸਰਕਾਰ ਵੱਲੋਂ ਪਿੰਡਾਂ ਅਤੇ ਕਸਬਿਆਂ ਵਿੱਚ ਪਹਿਲਾਂ ਤੋਂ ਚੱਲ ਰਹੀਆਂ ਡਿਸਪੈਂਸਰੀਆਂ ਨੂੰ ਆਮ ਆਦਮੀ ਦੇ ਕਲੀਨਿਕਾਂ ਵਿੱਚ ਤਬਦੀਲ ਕਰਕੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਜਾ ਰਿਹਾ ਹੈ । 


ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ਇਹ ਡਿਸਪੈਂਸਰੀਆਂ ਪਹਿਲਾਂ ਹੀ ਪਿੰਡਾਂ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਸੱਚਮੁੱਚ ਹੀ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਖੋਲ੍ਹਣਾ ਚਾਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਸਰਕਾਰ ਡਾਕਟਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਦੀ ਭਰਤੀ ਕਰਨ ਦੇ ਨਾਲ-ਨਾਲ ਆਮ ਆਦਮੀ ਕਲੀਨਿਕਾਂ ਲਈ ਨਵੀਆਂ ਇਮਾਰਤਾਂ ਦਾ ਨਿਰਮਾਣ ਕਰੇ । ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ 'ਚ ਸਹੁੰ ਚੁੱਕਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਸ਼ਹੀਦ ਦੀ ਸੋਚ 'ਤੇ ਪਹਿਰਾ ਦੇਣ ਦਾ ਦਾਅਵਾ ਕਰਦਿਆਂ 1973 ਤੋਂ ਚੱਲ ਰਿਹਾ ਮਾਤਾ ਵਿਦਿਆ ਹਸਪਤਾਲ ਮੋਰਾਂਵਾਲੀ ਨੇ 'ਆਮ ਆਦਮੀ ਕਲੀਨਿਕ' ਦੇ ਨਾਂ 'ਤੇ ਆਪਣਾ ਨਾਂ ਬਦਲ ਕੇ ਆਪਣੀ ਛੋਟੀ ਸੋਚ ਦਾ ਪ੍ਰਦਰਸ਼ਨ ਕੀਤਾ ਹੈ।

        ਰਾਣਾ ਨੇ ਕਿਹਾ ਕਿ ਸਰਕਾਰ ਵੱਲੋਂ ਸਿਹਤ ਸਕੱਤਰ ਦਾ ਤਬਾਦਲਾ ਉਦੋਂ ਕੀਤਾ ਗਿਆ ਜਦੋਂ ਸਿਹਤ ਸਕੱਤਰ ਅਜੋਏ ਸ਼ਰਮਾ ਨੇ ਕਲੀਨਿਕਾਂ ਨੂੰ ਪ੍ਰਮੋਟ ਕਰਨ ਲਈ ਇਸ਼ਤਿਹਾਰਾਂ ਲਈ 30 ਕਰੋੜ ਰੁਪਏ ਮਨਜ਼ੂਰ ਕਰਨ ਤੋਂ ਇਨਕਾਰ ਕਰ ਦਿੱਤਾ, ਜੋ ਕਿ ਸਰਕਾਰ ਦਾ ਤਾਨਾਸ਼ਾਹੀ ਫੈਸਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੂਬੇ ਵਿੱਚ 500 ਆਮ ਆਦਮੀ ਕਲੀਨਿਕ ਖੋਲ੍ਹਣ ਅਤੇ ਖੋਖਲੇ ਸਿਫ਼ਤਾਂ ਦੀ ਲੁੱਟ ਕਰਨ ਦੀ ਬਜਾਏ ਪਹਿਲਾਂ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਦੀ ਘਾਟ ਪੂਰੀ ਕਰਕੇ ਸੂਬੇ ਦੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰਨੀ ਚਾਹੀਦੀ ਹੈ।

No comments:


Wikipedia

Search results

Powered By Blogger