ਐਸ.ਏ.ਐਸ. ਨਗਰ 1 ਫਰਵਰੀ : ਉਪ ਮੰਡਲ ਮੈਜਿਸਟਰੇਟ, ਮੋਹਾਲੀ ਸਰਬਜੀਤ ਕੌਰ ਵੱਲੋਂ ਪੰਜਾਬ ਸਰਕਾਰ ਆਪ ਦੇ ਦਰਬਾਰ ਮੁਹਿਮ ਤਹਿਤ ਅਤੇ ਡਿਪਟੀ ਕਮਿਸ਼ਨਰ, ਐਸ.ਏ.ਐਸ.ਨਗਰ ਦੇ ਆਦੇਸ਼ਾਂ ਦੀ ਪਾਲਣਾ ਤਹਿਤ ਪਿੰਡ ਢੇਲਪੁਰ, ਟੰਗੋਰੀ ਅਤੇ ਗੁਡਾਣਾ ਵਿਖੇ ਸ੍ਰੀ ਅਰਜਨ ਗਰੇਵਾਲ, ਨਾਇਬ ਤਹਿਸੀਲਦਾਰ, ਮੋਹਾਲੀ, ਸ੍ਰੀਮਤੀ ਜਸਜੀਤ ਕੌਰ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਮੋਹਾਲੀ, ਸ੍ਰੀ ਸਤਨਾਮ ਸਿੰਘ ਚੌਂਕੀ ਇੰਚਾਰਜ ਸਨੇਟਾ ਅਤੇ ਪੰਚਾਇਤ ਵਾ ਨੁਮਾਇੰਦਾ ਵੱਲੋਂ ਐਮ.ਐਲ.ਏ. ਐਸ.ਏ.ਐਸ.ਨਗਰ ਪਿੰਡਾਂ ਦਾ ਦੌਰਾ ਕੀਤਾ ਗਿਆ।
ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ, ਮੋਹਾਲੀ ਨੇ ਦੱਸਿਆ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਜਿਵੇਂ ਅੰਮ੍ਰਿਤ ਸਰੋਵਰ, ਵੇਸਟ ਮੈਨੇਜਮੈਂਟ ਸਿਸਟਮ, ਸੀਵਰੇਜ ਸਿਸਟਮ, ਰੇਨ ਵਾਟਰ ਹਾਰਵੈਸਟਿੰਗ ਸਿਸਟਮ, ਸਕਰੀਨਿੰਗ ਚੈਂਬਰ ਤੋਂ ਇਲਾਵਾ ਪਿੰਡ ਵਿੱਚ ਖੇਡ ਦਾ ਮੈਦਾਨ, ਡਿਸਪੈਂਸਰੀ, ਸਕੂਲ, ਸੜਕਾਂ ਆਦਿ ਦਾ ਜਾਇਜਾ ਲਿਆ ਗਿਆ ਅਤੇ ਕੰਮ ਤੇਜ਼ ਕਰਨ ਲਈ ਹਦਾਇਤ ਕੀਤੀ ਗਈ। ਇਸ ਸਮੇਂ ਦੌਰਾਨ ਸੁਣੀਆਂ ਗਈਆਂ ਕੁਝ ਸ਼ਿਕਾਇਤਾਂ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ ns/ ਮਾਲ ਅਧਿਕਾਰੀਆਂ ਵੱਲੋਂ 20 ਇੰਤਕਾਲਾਂ ਦਾ ਫੈਸਲਾ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਇਹ ਦੌਰਾ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗਾ। ਇਸ ਮੌਕੇ ਲੋਕਾਂ ਨੂੰ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਲਈ ਵੀ ਪ੍ਰੇਰਿਤ ਕੀਤਾ ਗਿਆ। ਉਪ ਮੰਡਲ ਮੈਜਿਸਟਰੇਟ ਮੋਹਾਲੀ ਵੱਲੋਂ ਲੋਕਾਂ ਨੂੰ ਪਿੰਡਾਂ ਵਿੱਚ ਨਸਿ਼ਆ ਤੋਂ ਦੂਰ ਰਹਿਣ, ਨਸਿ਼ਆ ਵੇਚਣ ਵਾਲਿਆਂ ਖਿਲਾਫ ਕਾਰਵਾਈ ਕਰਨ, ਟ੍ਰੈਫਿਕ ਨਿਯਮਾਂ ਦੀ ਪਾਲਣਾ, ਸਾਫ-ਸਫਾਈ ਰੱਖਣ, ਪਾਣੀ ਦੀ ਬੱਚਤ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਕਰਨ ਦੀ ਅਪੀਲ ਕੀਤੀ ਗਈ।
No comments:
Post a Comment