ਐਸ.ਏ.ਐਸ ਨਗਰ20 ਫਰਵਰੀ : ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਅੱਜ ‘ਸਾਂਭ ਲਵੋ ਮਾਪੇ, ਰੱਬ ਤਾਂ ਮਿਲ ਜਾਊ ਆਪੇ’ ਵਿਸ਼ੇ ’ਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਇੰਡੀਅਨ ਰੈੱਡ ਕਰਾਸ ਸੁਸਾਇਟੀ ਦੇ ਸਾਬਕਾ ਵਾਈਸ ਚੇਅਰਮੈਨ ਅਵਿਨਾਸ਼ ਰਾਏ ਖੰਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਹਾਜ਼ਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਸਾਡਾ ਸੱਭਿਆਚਾਰ ਸੁਭਾਵਿਕ ਤੌਰ ’ਤੇ ਸਾਨੂੰ ਆਪਣੇ ਮਾਤਾ-ਪਿਤਾ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦਾ ਹੈ, ਪਰੰਤੂ ਬਦਲਦੀ ਜੀਵਨ ਸ਼ੈਲੀ ਕਾਰਨ ਕਈ ਪਰਿਵਾਰਾਂ ’ਚ ਖਾਸ ਕਰਕੇ ਬੁਢਾਪੇ ਵਿੱਚ ਮਾਤਾ-ਪਿਤਾ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ ।
ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਬਜ਼ੁਰਗਾਂ ਪ੍ਰਤੀ ਹਮੇਸ਼ਾ ਪਿਆਰ ਅਤੇ ਸਨਮਾਨ ਦੀ ਭਾਵਨਾ ਰੱਖਣੀ ਚਾਹੀਦੀ ਹੈ ਅਤੇ ਮਾਤਾ ਪਿਤਾ ਦੇ ਨਾਲ ਨਾਲ ਸਾਡੇ ਆਲੇ ਦੁਆਲੇ ਰਹਿਣ ਵਾਲੇ ਬਜ਼ੁਰਗਾਂ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਹਾਜਰ ਹੋਏ ਸੌਰਵ ਨੂੰ ਵੀ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਆਪਣੇ ਜੀਵਨ ਵਿੱਚ ਮਾਤਾ ਪਿਤਾ ਦੀ ਤਨ ਮੰਨ ਤੋਂ ਸੇਵਾ ਕਰਕੇ ਸਮਾਜ ਦੀ ਨੌਜਵਾਨ ਪੀੜ੍ਹੀ ਲਈ ਇਕ ਮਿਸਾਲ ਕਾਇਮ ਕੀਤੀ ਹੈ।
ਇਸੇ ਦੌਰਾਨ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਸ. ਗੁਰਵਿੰਦਰ ਸਿੰਘ ਬਾਹਰਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਬਜ਼ੁਰਗਾਂ ਦੇ ਪਾਏ ਪੂਰਨਿਆ ’ਤੇ ਚਲਦਿਆਂ ਉਨ੍ਹਾਂ ਦੇ ਜੀਵਨ ਭਰ ਦੇ ਲੰਮੇਂ ਤਜ਼ੁਰਬੇ ਤੋਂ ਵੱਧ ਤੋਂ ਵੱਧ ਸਿੱਖਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਇਸ ਤੋਂ ਪਹਿਲਾਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਪ੍ਰਗਰਾਮ ਦੇ ਅੰਤ ਵਿੱਚ ਡਾ. ਮਿਹਨ ਮਾਣਿਕ ਵੱਲੋਂ ਵਿਦਿਆਰਥੀਆਂ ਨੂੰ ਵੱਡਮੁੱਲੇ ਵਿਚਾਰਾਂ ਨਾਲ ਪ੍ਰੇਰਿਤ ਕਰਨ ਲਈ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਫੋਟੋ ਕੈਪਸ਼ਨ: ਸੈਮੀਨਾਰ ਦੌਰਾਨ ਸੌਰਵ ਨੂੰ ਸਨਮਾਨਿਤ ਕਰਦੇ ਹੋਏ ਅਵਿਨਾਸ਼ ਰਾਏ ਖੰਨਾ, ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਹੋਰ।
No comments:
Post a Comment