ਐਸ.ਏ.ਐਸ. ਨਗਰ, 21 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਉਦਯੋਗ ਨੂੰ ਹੋਰ ਹੋਰ ਹੁਲਾਰਾ ਦੇਣ ਵਾਸਤੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਵਾਸਤੇ ਅੱਜ ਪੰਜਾਬ ਸਰਕਾਰ ਦੇ ਉਚ ਅਧਿਕਾਰੀਆਂ ਦੀ ਅਗਵਾਈ ਵਿੱਚ ਡਰੈਸ ਰਿਹਰਸਲ ਹੋਈ। ਇਹ ਸੰਮੇਲਨ 23 ਅਤੇ 24 ਫਰਵਰੀ ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੋਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਮੇਲਨ ਵੱਲੋਂ ਉਦਯੋਗ ਦੇ ਖੇਤਰ ਵਿੱਚ ਵਿੱਚ ਅਹਿਮ ਭੂਮਿਕਾ ਨਿਭਾਏ ਜਾਣ ਦੀ ਉਮੀਦ ਹੈ।
ਅੱਜ ਸਥਿਾਨਿਕ ਆਈ. ਐਸ. ਬੀ. ਵਿਖੇ ਸੀ.ਈ.ਓ. ਇਨਵੈਸਟਮੈਂਟ ਪ੍ਰਮੋਸ਼ਨ ਸ੍ਰੀ ਕੇ.ਕੇ ਯਾਦਗ, ਸੂਚਨਾ, ਸ੍ਰੀ ਸੁਮਿਤ ਜਰੰਗਲ, ਸ੍ਰੀ ਗਂਰੀਸ਼ ਦਿਆਲਨ, ਸੂਚਨਾ ਅਤੇ ਲੋਕ ਸੰਪਕਰ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ, ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ ਦੀ ਅਗਵਾਈ ਵਿੱਚ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਬਾਰੇ ਡਰੈਸ ਰਿਹਰਸਲ ਕੀਤੀ ਗਈ।
ਸਰਕਾਰੀ ਸੂਤਰਾਂ ਅਨੁਸਾਰ ਇਸ ਸੰਮੇਲਨ ਵਿੱਚ ਉਘੇ ਉਦਯੋਗਪਤੀ, ਨਵੇਂ ਯੁੱਗ ਦੇ ਉੱਦਮੀ, ਵਿਦੇਸ਼ੀ ਮਿਸ਼ਨ ਅਤੇ ਪਤਵੰਤੇ ਸੱਜਣ ਪਹੁੰਚਣਗੇ। ਇਹ ਸੰਮੇਲਨ ਪੰਜਾਬ ਦੀ ਸਫਲਤਾ ਦੀ ਕਹਾਣੀ ਨੂੰ ਪੇਸ਼ ਕਰਨ ਅਤੇ ਨਿਵੇਸ਼ਕਾਂ ਨੂੰ ਅਕ੍ਰਸ਼ਿਤ ਕਰਨ ਦਾ ਮੰਚ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸੁਯੋਗ ਅਗਵਾਈ ਸਦਕਾ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਿਆ ਗਿਆ ਹੈ ਜਿਸ ਦੇ ਨਤੀਜੇ ਵਜੋਂ ਸੂਬੇ ਵਿੱਚ ਕੇਵਲ 10 ਮਹੀਨਿਆਂ ਵਿੱਚ 40 ਹਜ਼ਾਰ ਕਰੋੜ ਤੋਂ ਵੱਧ ਦਾ ਨਿਵੇਸ਼ ਹੋਇਆ ਹੈ। ਪੰਜਾਬ ਵਿੱਚ ਉਦਯੋਗ ਦੇ ਵਿਕਾਸ ਅਤੇ ਵਪਾਰ ਨੂੰ ਸੁਖਾਲਾ ਬਨਾਉਣ ਲਈ ਹੋਏ ਵੱਡੇ ਸੁਧਾਰਾਂ ਸਦਕਾ ਇਹ ਨਿਵੇਸ਼ ਸੰਭਵ ਹੋਇਆ ਹੈ। ਇਹ ਸੰਮੇਲਨ ਐਮ.ਐਸ.ਐਮ.ਈ. ਉਪਰ ਮੁੱਖ ਧਿਆਨ ਕੇਂਦਰਿਤ ਕਰਨ ਤੋਂ ਇਲਾਵਾ ਐਗਰੋ ਤੇ ਫੂਡ ਪ੍ਰਾਸੈਸਿੰਗ, ਹੈਲਥਕੇਅਰ, ਨਿਰਮਾਣ ਤੇ ਲਾਈਟ ਇੰਜਨੀਅਰਿੰਗ, ਪਲਾਸਿਟ ਤੇ ਪੈਟਰੋਕੈਮੀਕਲ, ਆਟੋ ਤੇ ਆਟੋ ਕੰਪੋਨੈਂਟਸ, ਹੁਨਰ ਸਿਖਲਾਈ, ਨਵੀਂ ਤੇ ਨਵਿਆਉਣਯੋਗ ਊਰਜਾ, ਨਿਊ ਮੋਬੇਲਟੀ, ਇੰਡਸਟਰੀ, ਟੈਕਸਟਾਈਲ, ਸੈਰ ਸਪਾਟਾ, ਸੂਚਨਾ ਤਕਨਾਲੋਜੀ ਅਤੇ ਸਟਾਰਟ ਅੱਪ ਨੂੰ ਵੀ ਉਤਸ਼ਾਹਤ ਕਰੇਗਾ ਕਿਉਂਕਿ ਇਨ੍ਹਾਂ ਖੇਤਰਾਂ ਦੀ ਵੀ ਪੰਜਾਬ ਵਿੱਚ ਅਥਾਹ ਸਮਰੱਥਾ ਹੈ। ਸੰਮੇਲਨ ਦੌਰਾਨ ਵਿਸ਼ੇਸ਼ ਸੈਸ਼ਨ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਉਦਯੋਗ ਨਾਲ ਸਬੰਧਿਤ ਪ੍ਰਮੁੱਖ ਹਸਤੀਆਂ ਆਪਣੇ ਵਿਚਾਰ ਪੇਸ਼ ਕਰਨਗੀਆਂ। ਇਸ ਦੌਰਾਨ ਉਦਯੋਗਾਂ ਦੀਆਂ ਲੋੜਾਂ ਅਤੇ ਮੰਗਾਂ ਬਾਰੇ ਖੁੱਲ੍ਹ ਕੇ ਵਿਚਾਰ ਹੋਵੇਗਾ।
ਇਸ ਸੰਮੇਲਨ ਵਿੱਚ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਜਿਸ ਵਿੱਚ ਪੰਜਾਬ ਵਿੱਚ ਬਣਾਈਆਂ ਜਾਂਦੀਆਂ ਵਸਤਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਜਿਸ ਰਾਹੀਂ ਸੂਬੇ ਵਿੱਚ ਬਣ ਰਹੀਆਂ ਵਿਸ਼ਵ ਪੱਧਰੀ ਵਸਤਾਂ ਬਾਰੇ ਜਾਣਕਾਰੀ ਮਿਲੇਗੀ।
No comments:
Post a Comment