ਲਾਲੜੂ, 10 ਫਰਵਰੀ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਵਿਦਿਆਰਥੀਆਂ ਨੂੰ ਸਵੈ-ਕਾਰੋਬਾਰ ਲਈ ਪ੍ਰੇਰਿਤ ਕਰਨ ਵਾਸਤੇ ਇੱਕ ਸਟਾਰਟਅੱਪ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਿਚ 'ਵੱਟ ਐਨ ਆਈਡੀਆ' - ਇੱਕ ਸਟਾਰਟਅੱਪ ਚੈਲੇਂਜ ਵਿੱਚ ਹਿੱਸਾ ਲੈਣ ਲਈ ਵੀ ਉਤਸ਼ਾਹਿਤ ਕੀਤਾ ਗਿਆ । ਇਹ ਵਰਕਸ਼ਾਪ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਯੂਨੀਵਰਸਲ ਗਰੁੱਪ ਆਫ਼ ਕਾਲਜਿਜ਼, ਲਾਲੜੂ ਵਿਖੇ ਇਨੋਵੇਸ਼ਨ ਮਿਸ਼ਨ, ਪੰਜਾਬ ਦੇ ਸਹਿਯੋਗ ਨਾਲ ਲਗਾਈ ਗਈ।
ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਇਕ ਬੁਲਾਰੇ ਅਨੁਸਾਰ ਸਟਾਰਟਅਪ ਚੈਲੇਂਜ ਦਾ ਉਦੇਸ਼ ਉਭਰਦੇ ਉੱਦਮੀਆਂ ਨੂੰ ਸਲਾਹ ਦੇਣ ਅਤੇ ਉਹਨਾਂ ਨੂੰ ਸੰਭਾਲਣ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਹੈ। ਇਨਕਿਊਬੇਸ਼ਨ ਸੈਂਟਰ ਵੱਖ-ਵੱਖ ਸੈਕਟਰਾਂ ਵਿੱਚ ਸਹਿ-ਕਾਰਜ ਕਰਨ ਵਾਲੀਆਂ ਥਾਵਾਂ, ਸੀਡ ਮਨੀ, ਅਤੇ ਸਲਾਹ ਦੇਣ ਵਰਗੀਆਂ ਸਹੂਲਤਾਂ ਪ੍ਰਦਾਨ ਕਰਦੇ ਹਨ। ਦੋ ਸ਼੍ਰੇਣੀਆਂ (ਵਿਦਿਆਰਥੀਆਂ ਅਤੇ ਓਪਨ ਸ਼੍ਰੇਣੀ ਲਈ) ਦੇ ਤਹਿਤ ਨਵੀਨਤਾਕਾਰੀ ਕਾਰੋਬਾਰੀ ਵਿਚਾਰਾਂ ਲਈ ਸਟਾਰਟਅਪ ਚੈਲੇਂਜ ਤਹਿਤ ਅਰਜ਼ੀਆਂ ਮੰਗੀਆਂ ਗਈਆਂ ਹਨ। ਇੱਛੁਕ ਉਮੀਦਵਾਰ ਆਪਣੀਆਂ ਅਰਜ਼ੀਆਂ https://bit.ly/
ਇਸ ਦੌਰਾਨ ਵਰਕਸ਼ਾਪ ਦਾ ਸੰਚਾਲਨ ਡੀ.ਬੀ.ਈ.ਈ. ਤੋਂ ਸੁਖਮਨ ਬਾਠ, ਡਿਪਟੀ ਸੀ.ਈ.ਓ ਅਤੇ ਹਰਪ੍ਰੀਤ ਸਿੰਘ ਸਿੱਧੂ, ਆਈ.ਐਮ.ਪੰਜਾਬ ਤੋਂ ਸੁਪ੍ਰੀਆ ਮਲਹੋਤਰਾ ਅਤੇ ਅਧਿਰਾਜ ਸਿੰਘ ਦੀ ਸਾਂਝੀ ਟੀਮ ਵੱਲੋਂ ਕੀਤਾ ਗਿਆ। ਚੇਅਰਮੈਨ, ਸ੍ਰੀ ਗੁਰਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਸੀਨੀਅਰ ਮੈਨੇਜਮੈਂਟ ਟੀਮ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਡੀ.ਬੀ.ਈ.ਈ ਵੱਲੋਂ ਵਿਦਿਆਰਥੀਆਂ ਨੂੰ ਸਵੈ-ਰੁਜ਼ਗਾਰ ਕਿੱਤੇ ਵਜੋਂ ਅਪਨਾਉਣ ਸਬੰਧੀ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
No comments:
Post a Comment