ਐਸ.ਏ.ਐਸ ਨਗਰ 20 ਫਰਵਰੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਵੱਲੋਂ ਮੈਸਰਜ਼ ਸਾਰਥੀ ਦੀ ਪਾਥਗਾਈਡਰ ਪ੍ਰਾਈਵੇਟ ਲਿਮ. ਫਰਮ, ਐਸ.ਸੀ.ਓ. ਨੰ: 12, ਟੋਪ ਫਲੌਰ, ਸੈਕਟਰ 69 ਐਸ.ਏ.ਐਸ ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਜਾਰੀ ਲਾਇਸੈਂਸ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਮੈਸਰਜ਼ ਸਾਰਥੀ ਦੀ ਪਾਥਗਾਈਡਰ ਪ੍ਰਾਈਵੇਟ ਲਿਮ. ਫਰਮ ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਕੰਪਨੀ ਦਾ ਦਫਤਰ ਲਗਾਤਾਰ ਬੰਦ ਰਹਿਣ, ਕੰਪਨੀ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਮਹੀਨਾਵਾਰ ਰਿਪੋਰਟਾਂ ਨਾ ਭੇਜਣ ਅਤੇ ਕੰਪਨੀ ਦੇ ਡਾਇਰੈਕਟਰਾਂ ਨੂੰ ਆਪਣਾ ਪੱਖ ਰੱਖਣ ਲਈ ਨੋਟਿਸ ਜਾਰੀ ਕਰਨ ਤੇ ਦੱਸਿਆ ਗਿਆ ਕਿ ਉਨ੍ਹਾਂ ਕੋਵਿਡ 19 ਕਾਰਨ ਆਪਣਾ ਦਫਤਰ ਬੰਦ ਕਰ ਦਿੱਤਾ ਗਿਆ ਸੀ ਅਤੇ ਹੁਣ ਵੀ ਕੋਈ ਵੀ ਸਰਵਿਸ ਨਹੀਂ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੀ ਉਲੰਘਣਾ ਕਰਨ ਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਦੇ ਸੈਕਸ਼ਨ-6(1) (g) ਦੇ ਉਪਬੰਧਾਂ ਅਧੀਨ ਲਾਇਸੰਸੀ ਵੱਲੋਂ ਤਿੰਨ ਮਹੀਨਿਆਂ ਤੱਕ ਲਗਾਤਾਰ ਸਮੇਂ ਲਈ ਟਰੈਵਲ ਏਜੰਟ ਦਾ ਕੰਮ ਕਰਨ ਵਿੱਚ ਅਸਫਲ ਰਹਿਣ ਮੈਸਰਜ਼ ਸਾਰਥੀ ਦੀ ਪਾਥਗਾਈਡਰ ਪ੍ਰਾਈਵੇਟ ਲਿਮ. ਫਰਮ ਦਾ ਲਾਇਸੰਸ ਰੱਦ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਐਕਟ/ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸਦੇ ਖੁੱਦ ਜਾਂ ਇਸਦੀ ਕੰਪਨੀ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਮੈਸਰਜ਼ ਸਾਰਥੀ ਦੀ ਪਾਥਗਾਈਡਰ ਪ੍ਰਾਈਵੇਟ ਲਿਮ. ਫਰਮ ਦੇ ਪ੍ਰੋਪਰਾਈਟਰ ਹਰ ਪੱਖੋਂ ਜਿੰਮੇਵਾਰ ਹੋਵੇਗਾ ਅਤੇ ਇਸਦੀ ਭਰਪਾਈ ਕਰਨ ਦਾ ਵੀ ਜਿੰਮੇਵਾਰ ਹੋਵੇਗਾ।
No comments:
Post a Comment