Monday, February 13, 2023

ਹੋਲਾ ਮਹੱਲਾ ਦੀਆਂ ਤਿਆਰੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

 ਚੰਡੀਗੜ੍ਹ, 13 ਫਰਵਰੀ : ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਹੋਲਾ ਮਹੱਲਾਂ ਦੀਆਂ ਤਿਆਰੀਆਂ ਪੰਜਾਬ ਸਰਕਾਰ ਨੇ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹੋਲਾ ਮਹੱਲਾ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।


ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਖਾਲਸੇ ਦੇ ਜਨਮ ਅਸਥਾਨ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ "ਹੋਲਾ ਮਹੱਲਾ" ਦੀਆਂ ਤਿਆਰੀਆਂ ਨੂੰ ਲੈਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਤੇ ਸਮੇਂ 'ਤੇ ਸਾਰੀ ਤਿਆਰੀਆਂ ਮੁਕੰਮਲ ਕਰਨ ਨੂੰ ਕਿਹਾ ਗਿਆ ਹੈ। ਸਾਡੀ ਸਰਕਾਰ ਇਸ ਤਰ੍ਹਾਂ ਦੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger