SBP GROUP

SBP GROUP

Search This Blog

Total Pageviews

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਅੱਜ ਵਿਭਾਗ ਵਲੋਂ ਊਲੀਕੇ ਵੈਬੀਨਾਰ ਵਿੱਚ ਕਰਵਾਈ ਸਕੂਲੀ ਵਿਦਿਆਰਥੀਆਂ ਦੀ ਸਮੂਲੀਅਤ

ਐਸ.ਏ.ਐਸ.ਨਗਰ, 3 ਫਰਵਰੀ : ਰੋਜ਼਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ, ਪੀ.ਜੀ.ਆਰ.ਕੈਮ. ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਪੰਜਾਬ ਸਰਕਾਰ ਵਲੋਂ ਉਲੀਕੇ ਪ੍ਰੋਗਰਾਮ "ਖਵਾਹਿਸਾਂ ਦੀ ਉਡਾਣ" ਤਹਿਤ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁਹਈਆ ਕਰਵਾਉਣ ਲਈ ਅੱਜ ਸਵੇਰੇ 10.00 ਵਜੇ ਤੋਂ ਸ਼ਾਮ 5:00 ਵਜੇ ਤੱਕ ਡਿਟੀਨਸ ਟੈਕਨਾਲੋਜੀ ਪ੍ਰਾ: ਲਿਮ:, ਪਲਾਟ ਨੰ: ਈ-302, ਵਿਸਟਾ ਟਾਵਰ, ਸੈਕਟਰ 75, ਮੋਹਾਲੀ ਵਿਖੇ ਸੀਨੀਅਰ ਐਨਾਲਿਸਟ-ਹਿਊਮਨ ਰਿਸੋਰਸ ਦੀ ਵਕੈਂਸੀ ਲਈ ਵਾਕ ਇਨ ਇੰਟਰਵਿਊ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿੱਚ ਗ੍ਰੈਜੂਏਟ (ਕਿਸੇ ਵੀ ਸਟਰੀਮ ਵਿੱਚ)/ਡਿਪਲੋਮਾ (ਕੰਪਿਊਟਰ ਸਾਇੰਸ)/ਬੀ.ਟੈਕ (ਕੰਪਿਊਟਰ ਸਾਇੰਸ) ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ।



ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਮੇਂ-ਸਮੇਂ ਤੇ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਅਤੇ ਸਵੈ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ।  ਉਨਾਂ ਜਿਲ੍ਹੇ ਦੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ ਅਤੇ ਰਿਜੀਊਮ ਨਾਲ ਲੈ ਕੇ ਉਕਤ ਵਾਕ ਇੰਨ ਇੰਟਰਵਿਊ ਵਿੱਚ ਨਿਰਧਾਰਿਤ ਸਥਾਨ ਤੇ ਸਮੇਂ ਸਿਰ ਪਹੁੰਚਣ ਅਤੇ ਇਸ ਵਾਕ ਇੰਨ ਇੰਟਰਵਿਊ ਦਾ ਵੱਧ ਤੋਂ ਵੱਧ ਲਾਭ ਲੈਣ ।

No comments:


Wikipedia

Search results

Powered By Blogger