SBP GROUP

SBP GROUP

Search This Blog

Total Pageviews

ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਸਸਤੀ ਰੇਤਾ ਮੁਹੱਈਆ ਕਰਵਾਉਣ ਲਈ ਵੱਡੀ ਪਹਿਲਕਦਮੀ ਕੀਤੀ-ਕੁਲਜੀਤ ਸਿੰਘ ਰੰਧਵਾ

  ਡੇਰਾ ਬੱਸੀ, 05 ਫਰਵਰੀ : ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕਰਨ ਦੇ ਮੌਕੇ ਡੇਰਾ ਬੱਸੀ ਤੋਂ ਵਿਧਾਇਕ ਸ. ਕੁਲਜੀਤ ਸਿੰਘ ਰੰਧਵਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੇ ਭਾਅ ਨਾਲ ਰੇਤਾ ਮੁਹੱਈਆ ਕਰਵਾਉਣ ਦਾ ਇਤਿਹਾਸਕ ਫੈਸਲਾ ਲਿਆ ਹੈ। 

 


ਅੱਜ ਹਲਕਾ ਡੇਰਾਬੱਸੀ ਦੀਆਂ ਤਿੰਨ ਖੱਡਾਂ ਲੋਕਾਂ ਨੂੰ ਸਮਰਪਿਤ ਕਰਦੇ ਹੋਏ ਸ. ਰੰਧਾਵਾ ਨੇ ਕਿਹਾ ਕਿ ਹੁਣ ਲੋਕਾਂ ਨੂੰ ਨਿਰਮਾਣ ਦੇ ਕੰਮਾਂ ਵਾਸਤੇ ਮਹਿੰਗੀ ਰੇਤ ਨਹੀਂ ਲੈਣੀ ਪਵੇਗੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਡਰਾਉਣ-ਧਮਕਾਉਣ ਵਾਲੇ ਰੇਤ ਮਾਫੀਏ ਨੂੰ ਸਰਕਾਰ ਨੇ ਜੜ੍ਹੋਂ ਖਤਮ ਕਰ ਦਿੱਤਾ ਹੈ। ਇਸ ਨਾਲ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਈ ਜਾ ਸਕੇਗੀ। ਭਗਵੰਤ ਮਾਨ ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਗੌਰਤਲਬ ਹੈ ਕਿ ਅੱਜ ਸੂਬੇ ਦੇ 7 ਜਿਲ੍ਹਿਆਂ ਵਿਚ 16 ਜਨਤਕ ਖੱਡਾਂ ਨੂੰ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ।


ਰੇਤ ਮਾਫੀਏ ਨੂੰ ਜੜ੍ਹੋਂ ਖਤਮ ਕਰਨ ਦੇ ਸਬੰਧ ਵਿੱਚ ਸ. ਰੰਧਾਵਾ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਰੇਤਾ-ਬੱਜਰੀ ਦੀ ਵਿਕਰੀ ਅਤੇ ਖਰੀਦ ਵਿਚ ਵਿਚੋਲਿਆਂ ਨੂੰ ਖਤਮ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਭਰ ਵਿੱਚੋਂ ਸਭ ਤੋਂ ਘੱਟ ਕੀਮਤ ’ਤੇ ਰੇਤ ਲੋਕਾਂ ਲਈ ਉਪਲਭਦ ਹੋਵੇਗੀ। ਸ. ਰੰਧਾਵਾ ਨੇ ਕਿਹਾ ਕਿ ਇਨ੍ਹਾਂ ਖੱਡਾਂ ਤੋਂ ਸਿਰਫ ਰੇਤ ਦੀ ਹੱਥੀਂ ਖੁਦਾਈ ਕਰਨੀ ਹੋਵੇਗੀ ਅਤੇ ਰੇਤਾ ਦੀ ਮਸ਼ੀਨੀ ਖੁਦਾਈ ਕਰਨ ਦੀ ਆਗਿਆ ਨਹੀਂ ਹੋਵੇਗੀ। ਕਿਸੇ ਵੀ ਰੇਤ ਠੇਕੇਦਾਰ ਨੂੰ ਇਹ ਜਨਤਕ ਖੱਡਾਂ ਚਲਾਉਣ ਦੀ ਆਗਿਆ ਨਹੀਂ ਹੋਵੇਗੀ। ਜਨਤਕ ਖੱਡਾਂ ਵਾਲੀਆਂ ਥਾਵਾਂ ਤੋਂ ਰੇਤਾ ਸਿਰਫ ਗੈਰ-ਵਪਾਰਕ ਪ੍ਰਾਜੈਕਟਾਂ ਦੀ ਉਸਾਰੀ ਲਈ ਵਰਤਣ ਵਾਸਤੇ ਹੀ ਵੇਚੀ ਜਾਵੇਗੀ। ਰੇਤਾ ਦੀ ਵਿਕਰੀ ਸੂਰਜ ਡੁੱਬਣ ਤੱਕ ਹੀ ਹੋਵੇਗੀ ਅਤੇ ਹਰੇਕ ਜਨਤਕ ਖੱਡ ਵਾਲੀ ਥਾਂ ’ਤੇ ਰੇਤ ਕੱਢੇ ਜਾਣ ਨੂੰ ਨਿਯਮਤ ਕਰਨ ਲਈ ਇੱਕ ਸਰਕਾਰੀ ਅਧਿਕਾਰੀ ਹਮੇਸ਼ਾ ਮੌਜੂਦ ਰਹੇਗਾ। ਸੂਬਾ ਸਰਕਾਰ ਇੱਕ ਐਪ ਰਾਹੀਂ ਲੋਕਾਂ ਨੂੰ ਜਨਤਕ ਖੱਡਾਂ ਵਾਲੀਆਂ ਥਾਵਾਂ ਬਾਰੇ ਜਾਣਕਾਰੀ ਦੇਵੇਗੀ। ਰੇਤਾ ਦੇ ਆਨਲਾਈਨ ਭੁਗਤਾਨ ਦੀ ਸਹੂਲਤ ਵੀ ਦੇਵੇਗੀ। ਇਹ ਕੰਮ ਪਾਰਦਰਸ਼ੀ ਹੋਵੇਗਾ ਅਤੇ 24 ਘੰਟੇ ਨਿਗਰਾਨੀ ਰੱਖਣ ਲਈ ਸੀ.ਸੀ.ਟੀ.ਵੀ. ਕੈਮਰੇ ਦੀ ਵਰਤੋਂ ਕੀਤੀ ਜਾਵੇਗੀ।


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਐਸ.ਡੀ.ਐਮ. ਡੇਰਾਬਸੀ ਸ੍ਰੀ ਹਿੰਮਾਸ਼ੂ ਗੁਪਤਾ ਅਤੇ ਮਾਨਿੰਗ ਵਿਭਗ ਤੋਂ ਐਕਸੀਅਨ ਰਾਜਿੰਦਰ ਘਈ ਅਤੇ ਹੋਰ ਉਘੇ ਪੱਤਵੰਤੇ ਵੀ ਮੌਜੂਦ ਸਨ।

_________

 

No comments:


Wikipedia

Search results

Powered By Blogger