Wednesday, February 22, 2023

ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਵਿਦਿਆਰਥੀਆਂ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਦੌਰਾ

ਚੰਡੀਗੜ੍ਹ 22 ਫਰਵਰੀ : ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਵਿਦਿਆਰਥੀਆਂ ਵੱਲੋਂ ਨੈਸ਼ਨਲ ਲੋਕ ਅਦਾਲਤ ਦੀ ਕਾਰਵਾਈ ਦੇਖਣ ਲਈ ਮੁਹਾਲੀ ਵਿਖੇ ਜ਼ਿਲ੍ਹਾ ਅਦਾਲਤਾਂ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਸਕੂਲ ਆਫ਼ ਲਾਅ ਦੀ ਡੀਨ ਡਾ. ਰਿਚਾ ਰੰਜਨ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਸਿਵਿਲ, ਪਰਿਵਾਰਕ ਅਤੇ ਸੈਸ਼ਨ ਕੋਰਟ ਦੀਆਂ ਕਾਰਵਾਈਆਂ ਨੂੰ ਦੇਖਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਾਨਯੋਗ ਜੱਜਾਂ ਨਾਲ ਇੱਕ ਇੰਟਰੈਕਟਿਵ ਸੈਸ਼ਨ ਵੀ ਹੋਇਆ।


 ਇਹ ਵਿਦਿਆਰਥੀਆਂ ਲਈ ਇੱਕ ਵਧੀਆ ਸਿੱਖਣ ਦਾ ਤਜ਼ੁਰਬਾ ਸੀ, ਜਿੱਥੇ ਉਨ੍ਹਾਂ ਨੇ ਇਹ ਅਨੁਭਵ ਕੀਤਾ ਕਿ ਕਿਸ ਤਰ੍ਹਾਂ ਮਾਮਲਿਆਂ ਨੂੰ ਸੁਲਝਾਇਆ ਜਾਂ ਸਮਝੌਤਾ ਕੀਤਾ ਜਾ ਸਕਦਾ ਹੈ। ਇਹ ਦੌਰਾ ਯੂਨੀਵਰਸਿਟੀ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਵਾਈਸ-ਚਾਂਸਲਰ ਡਾ. ਪਰਵਿੰਦਰ ਸਿੰਘ ਅਤੇ ਯੂਨੀਵਰਸਿਟੀ ਸਕੂਲ ਆਫ਼ ਲਾਅ ਦੀ ਡੀਨ ਡਾ. ਰਿਚਾ ਰੰਜਨ ਦੀ ਅਗਵਾਈ ਹੇਠ ਕਰਵਾਇਆ ਗਿਆ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger