SBP GROUP

SBP GROUP

Search This Blog

Total Pageviews

Thursday, February 9, 2023

ਭਾਜਪਾ ਨੇ ਪਿੰਡਾਂ 'ਚ ਪਕੜ ਮਜ਼ਬੂਤ ਕਰਨ ਦਾ ਸਿਲਸਿਲਾ ਰੱਖਿਆ ਜਾਰੀ

 ਮਲਕੀਤ ਦਾਊਂ ਐੱਸ. ਸੀ. ਮੋਰਚਾ ਦੇ ਮੀਤ ਪ੍ਰਧਾਨ ਨਿਯੁਕਤ

ਮੋਹਾਲੀ, 09 ਫਰਵਰੀ : ਭਾਰਤੀ ਜਨਤਾ ਪਾਰਟੀ ਦੇ ਜ਼ਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਵਿਚ ਪਾਰਟੀ ਵਲੋਂ ਜ਼ਿਲੇ ਦੇ ਪਿੰਡਾਂ ਵਿਚ ਆਪਣੀ ਪਕੜ ਬਣਾਉਣ ਦਾ ਸਿਲਸਿਲਾ ਜਾਰੀ ਹੈ। ਇਸ ਮੁਹਿੰਮ ਤਹਿਤ ਪਿੰਡ ਪਿੰਡ ਦਾਊਂ ਦੇ ਵਸਨੀਕਾਂ ਨੂੰ ਭਾਜਪਾ 'ਚ ਸ਼ਾਮਲ ਕਰਦੇ ਸੰਜੀਵ ਵਸ਼ਿਸ਼ਟ ਦਾਊਂ ਸਾਹਿਬ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਹੋਏ ਇਸ ਪ੍ਰੋਗਰਾਮ ਵਿਚ ਦਾਉ ਸਾਹਿਬ ਪਿੰਡ ਦੇ ਵਸਨੀਕ ਮਲਕੀਤ ਸਿੰਘ ਦਾਊਂ ਨੂੰ ਐੱਸ. ਸੀ. ਮੋਰਚਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।



ਇਸ ਦੌਰਾਨ ਵਸ਼ਿਸ਼ਟ ਨੇ ਕਿਹਾ ਕਿ ਜ਼ਿਲੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਕਾਰਜਕਾਰਨੀ ਟੀਮ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਪਾਰਟੀ ਵਿਚ ਸ਼ਾਮਲ ਹੋਏ ਮਲਕੀਤ ਸਿੰਘ ਦਾ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ


ਪੁਰੀ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ ਅਤੇ ਪਾਰਟੀ ਦੇ ਵਫ਼ਾਦਾਰ ਸਿਪਾਹੀ ਵਾਂਗ ਦਿਨ-ਰਾਤ ਕੰਮ ਕਰਨਗੇ। ਇਸ ਤੋਂ ਇਲਾਵਾ ਪਿੰਡ ਦਾਊਂ ਦੇ ਐੱਸ. ਸੀ. ਭਾਈਚਾਰੇ ਦੇ ਦੋ ਦਰਜਨ ਦੇ ਕਰੀਬ ਪਰਿਵਾਰ ਵੀ ਪਾਰਟੀ ਵਿਚ ਸ਼ਾਮਲ ਹੋਏ। ਪ੍ਰੋਗਰਾਮ ਵਿਚ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ, ਨਰਿੰਦਰ ਰਾਣਾ, ਐੱਸ. ਸੀ. ਮੋਰਚਾ ਦੇ ਜ਼ਿਲਾ ਪ੍ਰਧਾਨ ਪ੍ਰਮੋਦ ਕੁਮਾਰ, ਐੱਸ. ਸੀ. ਮੋਰਚਾ ਦੇ ਜ਼ਿਲਾ ਮੀਤ ਪ੍ਰਧਾਨ ਪਵਨ ਕੁਮਾਰ ਮਨੋਚਾ, ਨਵਾਂਗਾਓਂ ਕੌਂਸਲਰ ਬਲੂ ਕੋਰੀ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

No comments:


Wikipedia

Search results

Powered By Blogger