ਐੱਸ. ਏ. ਐੱਸ. ਨਗਰ, 16 ਫਰਵਰੀ : ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਵੱਲੋਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਜੋਂ ਅਹੁਦਾ ਸੰਭਾਲਿਆ ਗਿਆ ਹੈ। ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਵੱਲੋਂ 35 ਸਾਲ ਤੱਕ ਵਿਭਾਗ ਵਿੱਚ ਵੱਖ-ਵੱਖ ਜ਼ਿਲ੍ਹਿਆਂ ਜਿਵੇਂ ਕਿ ਲੁਧਿਆਣਾ, ਹੁਸ਼ਿਆਰਪੁਰ, ਮੋਗਾ, ਮਾਨਸਾ, ਸੰਗਰੂਰ, ਬਰਨਾਲਾ, ਰੂਪਨਗਰ, ਫ਼ਤਹਿਗੜ੍ਹ ਸਾਹੀਬ, ਬਠਿੰਡਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਵੱਖ-ਵੱਖ ਅਹੁਦਿਆਂ 'ਤੇ ਕੰਮ ਕੀਤਾ ਹੈ।
ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਣ 'ਤੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੰਜਾਬ ਦਾ ਧਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਭਾਗਸ਼ਾਲੀ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਅਹੁਦੇ 'ਤੇ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਉਹ ਰਾਜ ਦੇ ਕਿਸਾਨਾਂ ਤੱਕ ਪੰਜਾਬ ਸਰਕਾਰ ਦੀਆਂ ਡੇਅਰੀ ਸਬੰਧੀ ਸਕੀਮਾਂ ਪਹੁੰਚਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ ਅਤੇ ਇਸ ਨੂੰ ਨਵੀਂ ਬੁਲੰਦੀਆਂ 'ਤੇ ਲੈ ਕੇ ਜਾਣ ਦੀ ਪੂਰੀ ਕੋਸ਼ਿਸ ਕਰਨਗੇ। ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਦਾ ਧਨਵਾਦ ਕੀਤਾ ਗਿਆ ਅਤੇ ਕਿਹਾ ਕਿ ਇਸ ਨਾਲ ਡੇਅਰੀ ਖੇਤਰ ਵਿੱਚ ਹੋਰ ਤਰੱਕੀ ਹੋਵੇਗੀ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸ਼੍ਰੀ ਕਸ਼ਮੀਰ ਸਿੰਘ ਵੱਲੋਂ ਵੀ ਅੱਜ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਦਾ ਚਾਰਜ ਸੰਭਾਲਿਆ ਗਿਆ। ਸ਼੍ਰੀ ਕਸ਼ਮੀਰ ਸਿੰਘ ਵੱਲੋਂ ਵੱਖ ਵੱਖ ਜ਼ਿਲ੍ਹਿਆਂ ਜਿਵੇਂ ਕਿ ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨ-ਤਾਰਨ, ਕਪੂਰਥਲਾ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਵੱਖ ਵੱਖ ਅਹੁਦਿਆਂ 'ਤੇ ਕੰਮ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਵਿਸ਼ਵਾਸ਼ ਦਿਵਾਇਆ ਗਿਆ ਕਿ ਪੰਜਾਬ ਸਰਕਾਰ ਦੀਆਂ ਡੇਅਰੀ ਸਬੰਧੀ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਵਾਉਣ ਲਈ ਨਿੱਠ ਕੇ ਕੰਮ ਕਰਨਗੇ।
No comments:
Post a Comment