ਐਸ.ਏ.ਐਸ ਨਗਰ 09 ਫਰਵਰੀ : ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਨੌਜਵਾਨ ਕਲੱਬਾਂ, ਸਭਾਵਾਂ ਅਤੇ ਆਪ ਵਰਕਰਾਂ ਦੀ ਰਹਿਨੁਮਾਈ ਹੇਠ ਮਾਂ-ਬੋਲੀ ਪੰਜਾਬੀ ਵਿੱਚ ਬੋਰਡ ਲਿਖਾਉਣ ਲਈ ਜਾਗਰੂਕਤਾ ਮੁਹਿੰਮ ਵਜੋਂ ਮਿਲਣੀ ਕੀਤੀ ਗਈ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸ਼੍ਰੀਮਤੀ ਪ੍ਰਭਜੋਤ ਕੌਰ ਵੱਲੋਂ ਪ੍ਰਧਾਨਗੀ ਕੀਤੀ ਗਈ । ਮਿਲਣੀ ਦੀ ਸ਼ੁਰੂਆਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਹਾਜ਼ਰੀਨ ਨੂੰ ਚਾਨਣਾ ਪਾਇਆ ਗਿਆ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਸਮੂਹ ਅਦਾਰਿਆਂ ਅਤੇ ਸੰਸਥਾਵਾਂ ਦੇ ਨਾਂ ਪੰਜਾਬੀ ਭਾਸ਼ਾ ਵਿੱਚ ਲਿਖੇ ਜਾਣ ਸਬੰਧੀ ਜਾਰੀ ਕੀਤੇ ਗਏ ਆਦੇਸ਼ਾਂ ਤੋਂ ਸਰੋਤਿਆਂ ਨੂੰ ਜਾਣੂ ਕਰਵਾਇਆ ਗਿਆ।
ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸ਼੍ਰੀਮਤੀ ਪ੍ਰਭਜੋਤ ਕੌਰ ਵੱਲੋਂ ਪ੍ਰਧਾਨਗੀ ਭਾਸ਼ਣ ਵਿੱਚ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ ਵਿਭਾਗਾਂ/ ਅਦਾਰਿਆਂ/ ਸੰਸਥਾਵਾਂ/ ਵਿੱਦਿਅਕ ਅਦਾਰਿਆਂ/ ਬੋਰਡਾਂ/ ਨਿਗਮਾਂ/ ਵਿੱਦਿਅਕ ਸੰਸਥਾਵਾਂ/ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ/ ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ/ ਸੁਸਾਇਟੀ ਐਕਟ/ ਫੈਕਟਰੀ ਐਕਟ ਤਹਿਤ ਰਜਿਸਟਰਡ ਵਪਾਰਿਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ/ ਨਾਮ ਪੱਟੀਆਂ/ ਮੀਲ ਪੱਥਰ/ ਸਾਈਨ ਬੋਰਡ ਉਪਰ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਸਬੰਧੀ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਜ਼ਿਲ੍ਹੇ ਦੇ ਸਮੂਹ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਾਏ ਜਾਣ ਦੀ ਅਪੀਲ ਕੀਤੀ ਗਈ ਅਤੇ ਇਸ ਸ਼ੁੱਭ ਕਾਰਜ ਨੂੰ ਇੱਕ ਲੋਕ ਲਹਿਰ ਬਣਾਉਣ ਦੀ ਗੁਜ਼ਾਰਿਸ਼ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਿਤਾਬਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਭਾਸ਼ਾ ਵਿਭਾਗ ਮੋਹਾਲੀ ਵੱਲੋਂ ਮਾਂ-ਬੋਲੀ ਪੰਜਾਬੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮਿਲਣੀ ਵਿੱਚ ਮੋਹਾਲੀ ਜ਼ਿਲ੍ਹੇ ਦੇ 50 ਪਿੰਡਾਂ ਵਿੱਚੋਂ ਵੱਖ-ਵੱਖ ਕਲੱਬਾਂ, ਸਭਾਵਾਂ ਅਤੇ ਆਪ ਪਾਰਟੀ ਦੇ ਵਰਕਰਾਂ ਵੱਲੋਂ ਭਾਗ ਲਿਆ ਗਿਆ। ਉਨ੍ਹਾਂ ਵੱਲੋਂ ਇਹ ਵਿਸ਼ਵਾਸ ਦਵਾਇਆ ਗਿਆ ਕਿ ਉਹ ਆਪਣੇ ਅਧੀਨ ਆਉਂਦੇ ਖੇਤਰ ਵਿੱਚ ਪੂਰੀ ਊਰਜਾ ਨਾਲ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਯਤਨ ਕਰਨਗੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਅਪੀਲ ਕਰਨਗੇ।
ਅੱਜ ਦੀ ਇਸ ਮਿਲਣੀ ਦੌਰਾਨ ਪ੍ਰਿ. ਬਹਾਦਰ ਸਿੰਘ ਚਹਿਲ, ਪਵਨ ਕੁਮਾਰ, ਗੁਰਜੰਟ ਸਿੰਘ, ਸੁਮਨ ਲਤਾ, ਐਡ. ਅਮਰਜੀਤ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ, ਦਲਜੀਤ ਸਿੰਘ, ਗੁਰਜੀਤ ਸਿੰਘ, ਸੁਖਪਾਲ ਸਿੰਘ, ਪਰਮਜੀਤ ਸਿੰਘ ਪੰਮਾ, ਲਖਵਿੰਦਰ ਲੱਕੀ, ਗੁਰਦੀਪ ਸਿੰਘ, ਅਭਿਸ਼ੇਕ ਸ਼ਰਮਾ, ਰਾਜੇਸ਼ ਰਾਣਾ, ਮਦਨ ਲਾਲ, ਅਮਿਤ ਵਰਮਾ, ਪੰਕਜ ਗੁਪਤਾ, ਨਿਰਮਲ ਸਿੰਘ, ਗੁਰਮੇਲ ਸਿੰਘ, ਕਰਮਜੀਤ ਸਿੰਘ, ਗੁਰਚਰਨ ਸਿੰਘ, ਮਨਦੀਪ ਕੌਰ, ਮੇਜਰ ਸਿੰਘ, ਅਮਰਜੀਤ ਸਿੰਘ, ਜਸਵਿੰਦਰ ਸਿੰਘ ਰਾਣਾ, ਅਵਤਾਰ ਖਾਨ, ਸ਼ਕੀਲ ਖਾਨ, ਰੁਲਦੂ ਖਾਨ, ਸੁਰਿੰਦਰ ਸਿੰਘ, ਰਮਜ਼ਾਨ ਮਨੌਲੀ, ਗੁਰਦੀਪ ਸਿੰਘ, ਰਣਜੀਤ ਸਿੰਘ ਵੱਲੋਂ ਸ਼ਿਰਕਤ ਕਰਦਿਆਂ ਵਿਭਾਗ ਨੂੰ ਇਸ ਗੱਲ ਦਾ ਯਕੀਨ ਦਵਾਇਆ ਕਿ ਉਹ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਜ਼ਿਲ੍ਹੇ ਦੇ ਸਮੂਹ ਬੋਰਡ ਪੰਜਾਬੀ ਵਿੱਚ ਲਿਖਾਉਣ ਲਈ ਲੋਕਾਂ ਤੱਕ ਪਹੁੰਚ ਕਰਨਗੇ।
ਸਮਾਗਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸ਼੍ਰੀਮਤੀ ਪ੍ਰਭਜੋਤ ਕੌਰ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵੱਲੋਂ ਅੱਜ ਦੀ ਮਿਲਣੀ ਵਿੱਚ ਭਾਗ ਲੈਣ ਵਾਲੇ ਹੋਰ ਨੁਮਾਇੰਦਿਆਂ ਨੂੰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦਾ ਮਾਂ-ਬੋਲੀ ਨੂੰ ਸਮਰਪਿਤ ਪੈਂਤੀ ਅੱਖਰੀ ਅੰਕਿਤ ਝੋਲਾ ਵੀ ਭੇਂਟ ਕੀਤਾ ਗਿਆ ਅਤੇ ਸਮਾਗਮ ਵਿਚ ਪਹੁੰਚਣ ਲਈ ਸਭਨਾਂ ਦਾ ਧੰਨਵਾਦ ਕੀਤਾ ਗਿਆ।
No comments:
Post a Comment