ਚੰਡੀਗੜ੍ਹ, 7 ਫ਼ਰਵਰੀ : ਮਾਨ ਸਰਕਾਰ ਸੂਬੇ ਦੇ ਉਦਯੋਗਿਕ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖੁਦ ਵੀ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਕਾਰੋਬਾਰੀਆਂ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਨ। CM ਮਾਨ ਅੱਜ ਪਠਾਨਕੋਟ ਦੇ ਵਪਾਰੀਆਂ ਨਾਲ ਮੀਟਿੰਗ ਕਰਨਗੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਵਿੱਚ ਕਾਰੋਬਾਰ ਵਧਾਉਣ ਅਤੇ ਉਦਯੋਗ ਸਥਾਪਤ ਕਰਨ ਸਬੰਧੀ ਸਰਕਾਰੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
CM ਭਗਵੰਤ ਸਿੰਘ ਮਾਨ ਪਠਾਨਕੋਟ ਤੋਂ ਪਹਿਲਾਂ ਅੰਮ੍ਰਿਤਸਰ ਦੇ ਕਾਰੋਬਾਰੀਆਂ ਨਾਲ ਵੀ ਗੱਲਬਾਤ ਕਰਨਗੇ। ਅੱਜ ਸ਼ਾਮ ਤੱਕ ਉਨ੍ਹਾਂ ਦਾ ਪ੍ਰੋਗਰਾਮ ਸਨਅਤਕਾਰਾਂ ਨਾਲ ਗੱਲਬਾਤ ਅਤੇ ਵਿਚਾਰ-ਵਟਾਂਦਰੇ ਲਈ ਹੀ ਹੈ। ਇਸ ਤਹਿਤ ਮਾਨ ਸਰਕਾਰ ਪੰਜਾਬ ਦੇ ਉਦਯੋਗਿਕ ਵਿਕਾਸ ਲਈ ਨਵੇਂ ਪਲੇਟਫਾਰਮਾਂ ਸਮੇਤ ਨਿਵੇਸ਼ਕਾਂ ਨੂੰ ਸੱਦਾ ਦੇ ਰਹੀ ਹੈ।ਸੂਬੇ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੇਸ਼ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੰਮ ਕਰ ਰਹੀਆਂ ਵਿਦੇਸ਼ੀ ਕੰਪਨੀਆਂ ਦੇ ਮਾਲਕਾਂ/ਆਪਰੇਟਰਾਂ ਅਤੇ ਹੋਰਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਨੂੰ ਵਪਾਰਕ ਧੁਰਾ ਬਣਾਇਆ ਜਾ ਸਕੇ।
No comments:
Post a Comment