ਐੱਸ.ਏ.ਐੱਸ ਨਗਰ, 14 ਮਾਰਚ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਜ਼ਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ 16 ਮਾਰਚ ਨੂੰ ਸਵੇਰੇ 10.00 ਵਜੇ ਕਮਰਾ ਨੰ: 461, ਤੀਜੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76 ਵਿਖੇ ਅਕਾਊਂਟਸ ਮੈਨੇਜਰ, ਕਸਟਮਰ ਰਿਲੇਸ਼ਨਸ਼ਿਪ ਅਫਸਰ, ਐਗਜੈਗਟਿਵ ਅਫਸਰ, ਕਸਟਮਰ ਕੇਅਰ ਐਗਜੈਗਟਿਵ, ਸੀ.ਐਨ.ਸੀ.ਓਪਰੇਟਰ, ਟਰਨਰ, ਫਿਟਰ, ਕੰਪਿਊਟਰ ਆਪਰੇਸ਼ਨ ਅਫਸਰ, ਜੂਨੀਅਰ ਅਫਸਰ ਆਦਿ ਸੈਕਟਰਾਂ ਵਿੱਚ ਐਲੀਨਾ ਆਟੋ ਇੰਡਸਟ੍ਰਿਜ, ਸ਼ੋਪ ਐਂਡ ਸਰਵਿਸਿਜ਼, ਇੰਡਸਿੰਡ ਬੈਂਕ, ਜੇ.ਸੀ.ਬੀ.ਐਲ., ਨੈਟਸਮਾਰਟਜ਼, ਏਅਰਟੈਲ ਆਦਿ ਵਿੱਚ ਉਕਤ ਆਸਾਮੀਆਂ ਲਈ ਮੈਗਾ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿੱਚ ਮੈਟ੍ਰਿਕ, ਬਾਰਵੀਂ, ਆਈ.ਟੀ.ਆਈ./ਡਿਪਲੋਮਾ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ (ਕਿਸੇ ਵੀ ਸਟਰੀਮ ਵਿੱਚ) ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਨਿਯੁਕਤੀ ਮੋਹਾਲੀ ਅਤੇ ਚੰਡੀਗੜ੍ਹ ਵਿਖੇ ਹੀ ਕੀਤੀ ਜਾਵੇਗੀ।
ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਹਰਪ੍ਰੀਤ ਸਿੱਧੂ, ਰੋਜ਼ਗਾਰ ਉਤੱਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਮੇਂ-ਸਮੇਂ ਤੇ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਅਤੇ ਸਵੈ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮ ਨਿਰਭਰ ਬਣਾਇਆ ਜਾ ਸਕੇ। ਉਨਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ ਅਤੇ ਰਿਜੀਊਮ ਦੀਆਂ 4-5 ਫੋਟੋ ਕਾਪੀਆਂ ਨਾਲ ਲੈ ਕੇ ਉਕਤ ਮੈਗਾ ਪਲੇਸਮੈਂਟ ਡਰਾਈਵ ਵਿੱਚ ਸਮੇਂ ਸਿਰ ਪਹੁੰਚਣ ਅਤੇ ਇਸ ਵਾਕ ਇੰਨ ਇੰਟਰਵਿਊ ਦਾ ਵੱਧ ਤੋਂ ਵੱਧ ਲਾਭ ਲੈਣ ।
.jpg)

No comments:
Post a Comment