ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਹੁਲਾਰਾ ਦੇਵੇਗਾ ਬਜਟ 2023-24
ਮੋਹਾਲੀ, 10 ਮਾਰਚ : ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਲ 2023-24 ਵਾਲਾ ਅੱਜ ਵਿਧਾਨ ਸਭਾ 'ਚ ਆਪਣਾ ਦੂਜਾ ਪੇਪਰ ਰਹਿਤ ਬਜਟ ਪੇਸ਼ ਕੀਤਾ ਹੈ। ਸਰਕਾਰ ਨੇ ਆਪਣੇ ਬਹੁਤ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀ ਕੀਤੀਆਂ ਹਨ। ਪੰਜਾਬ ਸਰਕਾਰ ਵਲੋਂ ਬਜਟ ਵਿਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਵਿੱਤੀ ਸਾਲ 2023-24 ਲਈ ਪੰਜਾਬ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਹੈ ਜੋ ਕਿ ਪਿਛਲੇ ਸਾਲ ਤੋਂ 26 ਫੀਸਦੀ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਧਿਆਨ ਸਿੱਖਿਆ ਅਤੇ ਸਿਹਤ ਸਮੇਤ ਹਰ ਖੇਤਰ ਅਤੇ ਵਰਗ ਨੂੰ ਧਿਆਨ ਵਿੱਚ ਰੱਖ ਕੇ ਬਜਟ ਪੇਸ਼ ਕੀਤਾ ਹੈ|
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਸੀ, ਉਨ੍ਹਾਂ ਵਾਅਦਿਆਂ ਨੂੰ ਹਰ ਹਾਲ 'ਚ ਪੂਰਾ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ| ਜਿਸ ਲਈ ਸਰਕਾਰ ਨੇ ਬਜਟ 'ਚ ਵੱਖ-ਵੱਖ ਵਿਭਾਗਾਂ ਲਈ ਵੱਖ-ਵੱਖ ਤਜਵੀਜ਼ਾਂ ਪੇਸ਼ ਕੀਤੀਆਂ ਹਨ, ਜਿਨ੍ਹਾਂ ਨੂੰ ਹਰ ਹਾਲ 'ਚ ਪੂਰਾ ਕੀਤਾ ਜਾਵੇਗਾ|
ਇਸੇ ਦੇ ਨਾਲ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਇਹ ਸਰਕਾਰ ਆਮ ਲੋਕਾਂ ਦਾ ਪੈਸਾ ਆਮ ਲੋਕਾਂ 'ਤੇ ਹੀ ਲਾਵੇਗੀ| ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ | ਸਰਕਾਰ ਆਪਣੇ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ | ਜਿਸ ਤਰਾਂ ਬਜਟ 'ਚ ਹਰ ਵਰਗ ਦਾ ਧਿਆਨ ਰੱਖਿਆ ਗਿਆ | ਇਸੇ ਤਰਾਂ ਸਰਕਾਰ ਹਰ ਵਾਰ ਪੰਜਾਬ ਦੇ ਲੋਕਾਂ ਨੂੰ ਧਿਆਨ 'ਚ ਰੱਖਦਿਆਂ ਕੰਮ ਕਰਦੀ ਰਹੇਗੀ |
No comments:
Post a Comment