ਐਸ.ਏ.ਐਸ.ਨਗਰ, 28 ਮਾਰਚ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ ਮਿਤੀ 28 ਮਾਰਚ 2023 ਨੂੰ ਸਵੇਰੇ 10:00 ਵਜੇ ਸਰਕਾਰੀ ਕਾਲਜ, ਡੇਰਾ ਬੱਸੀ ਵਿਖੇ ਰੋਜ਼ਗਾਰ ਮੇਲੇ-ਕਮ-ਸਵੈ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਡੀ.ਬੀ.ਈ.ਈ. ਵਲੋਂ ਵੱਖ-ਵੱਖ ਨਾਮੀ ਕੰਪਨੀਆਂ ਦੇ ਨਿਯੋਜਕਾਂ ਜਿਵੇਂ ਕਿ ਲਿਓਮ ਇੰਟਰਨੈਸ਼ਨਲ, ਫਿਊਜਨ, ਐਸਲਰਕਸ, ਐਕਸਿਸ ਅਤੇ ਆਈ.ਸੀ.ਆਈ.ਸੀ.ਆਈ. ਬੈਂਕ, ਕੁਐਸ ਕਾਰਪੋਰੇਸ਼ਨ, ਮਿਡਰੀਫ ਇੰਫੋ,ਪੇਟੀਐਮ ਆਦਿ ਵਲੋਂ ਭਾਗ ਲਿਆ ਗਿਆ। ਜਿਸ ਵਿੱਚ ਪ੍ਰਾਰਥੀਆਂ ਲਈ ਅਕਾਊਂਟਸ ਮੈਨੇਜਰ, ਕਸਟਮਰ ਰਿਲੇਸ਼ਨਸ਼ਿਪ ਅਫਸਰ, ਐਗਜੈਗਟਿਵ ਅਫਸਰ, ਕਸਟਮਰ ਕੇਅਰ ਐਗਜੈਗਟਿਵ, ਸੀ.ਐਨ.ਸੀ.ਓਪਰੇਟਰ, ਟਰਨਰ, ਫਿਟਰ, ਆਈ.ਟੀ.ਆਈ./ਡਿਪਲੋਮਾ/ਬੀ.ਟੈਕ (ਆਟੋਮੋਬਾਇਲ, ਮਕੈਨੀਕਲ) ਜੂਨੀਅਰ ਕੰਪਿਊਟਰ ਆਪਰੇਸ਼ਨ ਅਫਸਰ, ਆਦਿ ਸੈਕਟਰਾਂ ਵਿੱਚ ਆਸਾਮੀਆਂ ਉਪਲੱਬਧ ਰਹੀਆਂ।
ਇਸ ਰੋਜ਼ਗਾਰ ਮੇਲੇ ਵਿੱਚ ਮੈਟ੍ਰਿਕ, ਤੋਂ ਲੈ ਕੇ ਪੋਸਟ ਗ੍ਰੈਜੂਏਟ ਪਾਸ ਕੁੱਲ 212 ਪ੍ਰਾਰਥੀਆਂ ਨੇ ਭਾਗ ਲਿਆ ਅਤੇ ਕੁੱਲ 14 ਨਿਯੋਜਕਾਂ ਨੇ ਭਾਗ ਲਿਆ ਅਤੇ ਉਨ੍ਹਾਂ ਵਲੋਂ 137 ਪ੍ਰਾਰਥੀਆਂ ਦੀ ਦੂਜੇ ਰਾਊਂਡ ਲਈ ਸ਼ਾਰਟਲਿਸਟਿੰਗ ਕੀਤੀ ਗਈ। ਇਸ ਦੇ ਨਾਲ ਹੀ ਸਵੈ ਰੋਜ਼ਗਾਰ ਏਜੰਸੀਆਂ ਐਸ.ਸੀ./ਬੀ.ਸੀ.ਕਾਰਪੋਰੇਸ਼ਨ, ਜ਼ਿਲ੍ਹਾ ਉਦਯੋਗ ਕੇਂਦਰ ਤੇ ਜਿਲ੍ਹਾ ਲੀਡ ਬੈਂਕ ਦੇ ਨੁਮਾਇੰਦਿਆਂ ਵਲੋਂ ਰੋਜ਼ਗਾਰ ਮੇਲੇ ਵਿੱਚ ਪਹੁੰਚੇ ਪ੍ਰਾਰਥੀਆਂ ਨੂੰ ਆਪਣਾ ਸਵੈ ਰੋਜ਼ਗਾਰ ਸਥਾਪਿਤ ਕਰਨ ਲਈ ਪੰਜਾਬ ਸਰਕਾਰ/ਭਾਰਤ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ ਜਾਵੇਗੀ। ਜਿਸ ਵਿੱਚ 43 ਪ੍ਰਾਰਥੀਆਂ ਨੇ ਸਵੈ ਰੋਜ਼ਗਾਰ ਅਪਣਾਉਣ ਲਈ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਇਕੱਤਰ ਕੀਤੀ ਅਤੇ 4 ਪ੍ਰਾਰਥੀਆਂ ਨੇ ਆਪਣਾ ਨਾਮ ਦਰਜ ਕਰਵਾਇਆ।
ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸ੍ਰੀ ਹਰਪ੍ਰੀਤ ਸਿੰਘ ਸਿੱਧੂ ਵੱਲੋਂ ਦੱਸਿਆ ਗਿਆ ਕਿ ਡੀ.ਬੀ.ਈ.ਈ. ਵਲੋਂ ਵੱਧ ਤੋਂ ਵੱਧ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦਿਵਾਉਣ ਲਈ ਉਪਰਾਲੇ ਕੀਤੇ ਜਾਂਦੇ ਹਨ ਅਤੇ ਅਗਲੇਰੇ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਕੀਤੇ ਜਾਣਗੇ।
ਇਸ ਦੇ ਨਾਲ ਹੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ,ਡੀ.ਬੀ.ਈ.ਈ. ਐਸ.ਏ.ਐਸ. ਨਗਰ ਦੇ ਹੁਕਮਾਂ ਤਹਿਤ ਜ਼ਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ ਮਿਤੀ 16 ਫਰਵਰੀ 2023 ਤੋਂ ਸ਼ੁਰੂ ਕੀਤੇ ਹਰ ਵੀਰਵਾਰ ਪਲੇਸਮੈਂਟ ਕੈਂਪ (ਸਰਕਾਰੀ ਛੁੱਟੀ ਦੀ ਸੂਰਤ ਵਿੱਚ ਇਕ ਦਿਨ ਪਹਿਲਾਂ) ਦੀ ਲੜੀ ਤਹਿਤ ਮਿਤੀ 31 ਮਾਰਚ 2023 ਸ਼ੁਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰ. 461 ਤੀਜੀ ਮਜਿੰਲ ਡੀ.ਸੀ.ਕੰਪਲੈਕਸ ਸੈਕਟਰ-76 ਐਸ.ਏ.ਐਸ ਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।
No comments:
Post a Comment