SBP GROUP

SBP GROUP

Search This Blog

Total Pageviews

ਵੋਟਰ ਕਰਡ ਨੂੰ ਆਧਾਰ ਕਾਰਡ ਲਿੰਕ ਕਰਨ ਲਈ ਸਪੈਸ਼ਲ ਕੈਂਪ 5 ਮਾਰਚ ਨੂੰ

ਐਸ.ਏ.ਐਸ ਨਗਰ 03 ਮਾਰਚ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਹ ਸਪੈਸ਼ਲ ਕੈਂਪ 5 ਮਾਰਚ (ਦਿਨ ਐਤਵਾਰ) ਨੂੰ ਸਮੂਹ ਪੋਲਿੰਗ ਸਟੇਸ਼ਨਾਂ ਤੇ ਲਗਾਏ ਜਾਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਪੈਸ਼ਲ ਕੈਂਪ ਵਾਲੇ ਦਿਨ ਬੀ.ਐਲ.ਓ ਆਪਣੇ-ਆਪਣੇ ਪੋਲਿੰਗ ਸਟੇਸ਼ਨ ਤੇ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਮੌਜੂਦ ਰਹਿ ਕੇ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ 6ਬੀ ਇਕੱਠੇ ਕਰਨਗੇ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਬੀ.ਐੱਲ.ਓਜ਼ ਵੱਲੋਂ ਪੋਲਿੰਗ ਬੂਥਾਂ ਤੇ ਬੈਠ ਕੇ ਜਾਂ ਲੋੜ ਅਨੁਸਾਰ ਵੋਟਰਾਂ ਦੇ ਘਰ-ਘਰ ਜਾ ਕੇ ਵੋਟਰਾਂ ਪਾਸੋਂ ਫਾਰਮ ਨੰ.6ਬੀ ਵਿੱਚ ਆਧਾਰ ਦੇ ਵੇਰਵੇ ਪ੍ਰਾਪਤ ਕੀਤੇ ਜਾਣਗੇ ।


 ਉਹਨਾਂ ਵੱਲੋਂ ਦੱਸਿਆ ਗਿਆ ਕਿ ਜੇਕਰ ਕਿਸੇ ਵੋਟਰ ਪਾਸ ਆਧਾਰ ਨੰਬਰ ਨਹੀਂ ਹੈ ਜਾਂ ਉਹ ਆਪਣਾ ਆਧਾਰ ਨੰਬਰ ਦੇਣ ਦੇ ਸਮਰੱਥ ਨਹੀਂ ਹੈ ਤਾਂ ਸਬੰਧਤ ਵੋਟਰ, ਫਾਰਮ ਨੰ.6 ਬੀ ਵਿੱਚ ਦਰਜ 11 ਕਿਸਮ ਦੇ ਦਸਤਾਵੇਜ਼ਾਂ ਵਿੱਚੋਂ ਕਿਸੇ ਇੱਕ ਦਸਤਾਵੇਜ਼ ਦੀ ਕਾਪੀ ਆਪਣੇ ਬੀ.ਐੱਲ.ਓਜ਼ ਪਾਸ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਗਈ ਉਹ ਆਪਣੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਜ਼ਰੂਰ ਕਰਵਾਉਣ।

      ਉਨ੍ਹਾਂ ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਜ਼ਿਲ੍ਹੇ ਵਿੱਚ ਹੁਣ ਤੱਕ 73.57 ਫੀਸਦ ਮੁਕੰਮਲ ਹੋ ਚੁੱਕਾ ਹੈ ਬਾਕੀ ਰਹਿੰਦੇ ਕੰਮ ਵਿੱਚ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਜ਼ਿਲ੍ਹੇ ਦਾ ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਦਾ ਕੰਮ 100 ਫੀਸਦੀ ਜਲਦ ਤੋਂ ਜਲਦ ਮੁਕੰਮਲ ਹੋ ਸਕੇ। ਉਨ੍ਹਾਂ ਦੱਸਿਆ ਕਿ ਵੋਟਰ ਆਪ ਵੀ ਆਪਣਾ ਵੋਟਰ ਕਾਰਡ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6 nvsp.in ਜਾਂ Voterhelpline App ਤੇ ਭਰ ਸਕਦੇ ਹਨ। ਇਸ ਤੋਂ ਇਲਾਵਾ ਆਧਾਰ ਪ੍ਰਾਪਤ ਕਰਨ ਦਾ ਉਦੇਸ਼ ਵੋਟਰਾਂ ਨੂੰ ਭਵਿੱਖ ਵਿਚ ਬਿਹੱਤਰ ਚੋਣ ਸੇਵਾਵਾਂ ਪ੍ਰਦਾਨ ਕਰਨਾ ਹੈ। ਵਧੇਰੇ ਜਾਣਕਾਰੀ ਲਈ 1950 ਟੋਲ ਫ੍ਰੀ ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ।

No comments:


Wikipedia

Search results

Powered By Blogger