SBP GROUP

SBP GROUP

Search This Blog

Total Pageviews

ਕਾਨੂੰਨੀ ਸੇਵਾਵਾਂ ਅਥਾਰਟੀ, ਵਲੋਂ ਅਪਰਾਧ ਪੀੜ੍ਹਤਾਂ ਤੇ ਉਨ੍ਹਾਂ ਦੇ ਨਿਰਭਰਾਂ ਨੂੰ 6,00,000 ਰੁਪਏ ਦਾ ਮੁਆਵਜਾ਼

ਐਸ.ਏ.ਐਸ ਨਗਰ 31 ਮਾਰਚ :  ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ ਨਗਰ ਦੀ ਪ੍ਰਧਾਨਗੀ ਅਧੀਨ ਵਿਕਟਿਮ ਕੰਪਨਸੇਸ਼ਨ ਕਮੇਟੀ, ਦੀ ਮੀਟਿੰਗ ਹੋਈ। ਇਸ ਦੌਰਾਨ ਦੋ ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। ਪੀੜ੍ਹਤ ਵਿਅਕਤੀਆਂ ਦੇ ਪਰਿਵਾਰਾਂ ਨੂੰ 6,00,000 ਰੁਪਏ ਦਾ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ। ਇਸ ਕਮੇਟੀ ਵਿਚ  ਬਲਜਿੰਦਰ ਸਿੰਘ ਮਾਨ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਅਤੇ ਬਾਰ ਐਸੋਸੀਏਸ਼ਨ, ਐਸ.ਏ.ਐਸ ਨਗਰ ਦੇ ਸੀਨੀਅਰ ਵਕੀਲ ਸ੍ਰੀ ਜੀ.ਸੀ ਕਲੇਰ ਬਤੌਰ ਮੈਂਬਰ ਨਾਮਜਦ ਹਨ। ਇਸ ਮੀਟਿੰਗ ਵਿਚ ਵੱਖ-ਵੱਖ ਪ੍ਰਾਰਥੀਆਂ ਦੀਆਂ ਦੋ ਦਰਖਾਸਤਾਂ ਨਿਪਟਾਰੇ ਲਈ ਕਮੇਟੀ ਸਾਹਮਣੇ ਰੱਖੀਆਂ ਗਈਆਂ।


ਜ਼ਿਕਰਯੋਗ ਹੈ ਕਿ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ, 2017 ਅਧੀਨ ਪੀੜਤ ਵਿਅਕਤੀਆਂ ਨੂੰ ਉਨ੍ਹਾਂ ਕੇਸਾਂ ਵਿਚ ਮੁਆਵਜ਼ਾ ਅਦਾ ਕੀਤਾ ਜਾਂਦਾ ਹੈ ਜਿਸ ਕੇਸ ਵਿਚ ਦੋਸ਼ੀ ਨਾ ਲੱਭਿਆ ਜਾ ਸਕੇ ਜਾਂ ਦੋਸ਼ੀ ਦੀ ਪਹਿਚਾਣ ਨਾ ਹੋ ਸਕੇ ਪ੍ਰੰਤੂ ਪੀੜ੍ਹਤ ਦੀ ਪਹਿਚਾਣ ਹੋ ਗਈ ਹੋਵੇ। ਇਸ ਤੋਂ ਇਲਾਵਾ ਜੇਕਰ ਅਦਾਲਤ ਵਲੋਂ ਸੈਕਸ਼ਨ 357-ਏ ਦੇ ਸਬ ਸੈਕਸ਼ਨ (2) ਅਤੇ (3) ਕੋਡ ਆਫ਼ ਕ੍ਰਿਮੀਨਲ ਪ੍ਰੋਸੀਜ਼ਰ ਅਧੀਨ ਪੀੜ੍ਹਤ ਜਾਂ ਉਸ ਦੇ ਨਿਰਭਰ ਵਿਅਕਤੀਆਂ ਨੂੰ ਮੁਆਵਜ਼ਾ ਦੇਣ ਦੀ ਸਿਫਾਰਸ਼ ਕੀਤੀ ਜਾਂਦੀ ਹੈ ਤਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਉਨ੍ਹਾਂ  ਕੇਸਾਂ ਵਿਚ ਸਬੰਧਤ ਵਿਅਕਤੀਆਂ ਨੂੰ ਮੁਆਵਜ਼ੇ ਦੀ ਅਦਾਇਗੀ ਕੀਤੀ ਜਾਂਦੀ ਹੈ। ਪੀੜ੍ਹਤ ਜਾਂ ਉਸ ਤੇ ਨਿਰਭਰ ਵਿਅਕਤੀ ਮੁਆਵਜ਼ਾ ਲੈਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਵਿਖੇ ਦਰਖਾਸਤ ਦੇ ਸਕਦਾ ਹੈ। ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਸਕੀਮ “ਕੰਪਨਸੇ਼ਸਨ ਸਕੀਮ ਫਾਰ ਵੂਮੈਨ ਵਿਕਟਿਮਜ਼$ਸਰਵਾਈਵਰਜ਼ ਆਫ ਸੈਕਸੁਅਲ ਅਸਾਲਟ/ਅਦਰ ਕ੍ਰਾਈਮ-2018 ਅਧੀਨ ਪੀੜ੍ਹਤ ਔਰਤਾਂ ਵੀ ਮੁਆਵਜ਼ਾ ਲੈਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਦਰਖਾਸਤ ਦੇ ਸਕਦੀਆਂ ਹਨ।

No comments:


Wikipedia

Search results

Powered By Blogger