ਐਸ.ਏ.ਐਸ.ਨਗਰ, 7 ਮਾਰਚ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁਹਈਆ ਕਰਵਾਉਣ ਲਈ 9 ਮਾਰਚ 2023 ਨੂੰ ਸਵੇਰੇ 10.00 ਵਜੇ ਕਮਰਾ ਨੰ: 461, ਤੀਜੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਐਸ.ਏ.ਐਸ. ਨਗਰ ਵਿਖੇ ਬਿਜਨਸ ਡਿਵੈਲਪਮੈਂਟ ਐਗਜੈਗਟਿਵ, ਸੇਲਜ਼ ਮੈਨੇਜਰ, ਸੇਲਜ਼ ਐਗਜੈਗਟਿਵ ਅਤੇ ਆਪਰੇਸ਼ਨ ਆਦਿ ਸੈਕਟਰਾਂ ਵਿੱਚ ਇਨੋਵੇਟਿਵ ਫਾਇਨਾਂਸੀਅਲ ਮੈਨੇਜਮੈਂਟ ਵਲੋਂ ਵੱਖ-ਵੱਖ ਬੈਂਕਾਂ ਜਿਵੇਂ ਸਟੇਟ ਬੈਂਕ ਆਫ ਇੰਡੀਆ, ਕੋਟਕ ਮਹਿੰਦਰਾ ਬੈਂਕ, ਵਾਈਟ ਓਕ ਕੈਪੀਟਲ ਮੈਨੇਜਮੈਂਟ , ਐਚ.ਡੀ.ਐਫ.ਸੀ. ਬੈਂਕ, ਐਕਸਿਸ ਬੈਂਕ ਆਦਿ ਵਿੱਚ ਉਕਤ ਆਸਾਮੀਆਂ ਲਈ ਵਾਕ ਇਨ ਇੰਟਰਵਿਊ ਦਾ ਆਯੋਜਨ ਕੀਤਾ ਗਿਆ ਹੈ। ਜਿਸ ਵਿੱਚ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ (ਕਿਸੇ ਵੀ ਸਟਰੀਮ ਵਿੱਚ) ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਨਿਯੁਕਤੀ ਮੋਹਾਲੀ ਅਤੇ ਚੰਡੀਗੜ੍ਹ ਵਿਖੇ ਹੀ ਕੀਤੀ ਜਾਵੇਗੀ।
ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਮੇਂ-ਸਮੇਂ ਤੇ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਅਤੇ ਸਵੈ ਰੋਜ਼ਗਾਰ ਦੇ ਅਵਸਰ ਮੁਹੱਇਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ। ਉਨਾਂ ਜਿਲ੍ਹੇ ਦੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ ਅਤੇ ਰਿਜੀਊਮ ਦੀਆਂ 4-5 ਫੋਟੋਕਾਪੀਆਂ ਨਾਲ ਲੈ ਕੇ ਉਕਤ ਵਾਕ ਇੰਨ ਇੰਟਰਵਿਊ ਵਿੱਚ ਸਮੇਂ ਸਿਰ ਪਹੁੰਚਣ ਅਤੇ ਇਸ ਵਾਕ ਇੰਨ ਇੰਟਰਵਿਊ ਦਾ ਵੱਧ ਤੋਂ ਵੱਧ ਲਾਭ ਲੈਣ ।
No comments:
Post a Comment