ਐੱਸ. ਏ. ਐੱਸ. ਨਗਰ, 01 ਮਾਰਚ : ਪੰੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼ੁਰੂ ਕੀਤੇ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਪ੍ਰੋਗਰਾਮ ਤਹਿਤ ਪਿੰਡ ਪੱਤੋਂ ਵਿਖੇ ਵਿਧਾਇਕ ਸ. ਕੁਲਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਲਾਏ ਕੈਂਪ ਨੂੰ ਸੰਬੋਧਨ ਕਰਦਿਆਂ ਸ. ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਅੱਜ ਆਰੰਭ ਹੋਈ ਇਸ ਮੁਹਿੰਮ ਦੀ ਵਿਸ਼ੇਸ਼ਤਾ ਇਹ ਹੈ ਕਿ ਆਧਾਰ ਅੱਪਡੇਸ਼ਨ ਦੀ ਸ਼ੁਰੂਆਤ ਪਿੰਡ ਪੱਧਰ ’ਤੇ ਕੀਤੀ ਗਈ ਹੈ। ਇਸ ਤਰ੍ਹਾਂ ਹੁਣ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਿਯਤਮ ਤੌਰ ’ਤੇ ਕੈਂਪ ਲਾਏ ਜਾਣਗੇ।
ਸ. ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਨੇ ਪੰਜਾਬ ਦਾ ਵਿਕਾਸ ਦਾ ਸੁਫ਼ਨਾ ਦੇਖ ਕੇ ਮੌਜੂਦਾ ਸਰਕਾਰ ਬਣਾਈ ਸੀ ਅਤੇ ਇਸ ਸੁਫਨੇ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਲਗਾਤਾਰ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਤੋਂ ਵੀ ਵੱਧ ਕੰਮ ਕੀਤਾ ਜਾਵੇਗਾ। ਮੁੱਖ ਮੰਤਰੀ ਵੱਲੋਂ ਦਿੱਤੀ ਗਈ ਸੇਧ ਦੇ ਅਨੁਸਾਰ ਸਾਰਾ ਪ੍ਰਸ਼ਾਸਨ ਲੋਕਾਂ ਦੇ ਦਰਾਂ ’ਤੇ ਪੁੱਜਾ ਹੈ ਜਿੱਥੇ ਲੋਕਾਂ ਨੂੰ ਸਕੀਮਾਂ ਦਾ ਲਾਭ ਦੇਣ ਦੇ ਨਾਲ ਨਾਲ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਹਲਕਾ ਵਿਧਾਇਕ ਨੇ ਕਿਹਾ ਕਿ ਅਧਿਕਾਰੀ ਲੋਕਾਂ ਦੇ ਹਰ ਸਵਾਲ ਦਾ ਜਵਾਬ ਦੇ ਰਹੇ ਹਨ ਤੇ ਹਰ ਮੁਸ਼ਕਲ ਹੱਲ ਕੀਤੀ ਜਾ ਰਹੀ ਹੈ। ਉਹਨਾਂ ਨੇ ਅਪੀਲ ਕੀਤੀ ਕਿ ਹਰ ਜ਼ਿੰਮੇਵਾਰ ਵਿਅਕਤੀ ਸੂਬੇ ਦੀ ਤਰੱਕੀ ਲਈ ਯੋਗਦਾਨ ਪਾਵੇ। ਉਹਨਾਂ ਕਿਹਾ ਕਿ ਜਿਸ ਦਿਨ ਦੀ ਸਰਕਾਰ ਬਣੀ ਹੈ, ਓਸੇ ਦਿਨ ਤੋਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਹੁਣ ਤਕ ਹਜ਼ਾਰਾਂ ਦੀ ਗਿਣਤੀ ਵਿੱਚ ਸਰਕਾਰੀ ਵਿਭਾਗਾਂ ਵਿਚ ਭਾਰਤੀ ਹੋ ਚੁੱਕੀ ਹੈ ਤੇ ਆਉਣ ਵਾਲੇ ਮਹੀਨਿਆਂ ਵਿਚ ਇਹ ਅੰਕੜਾ ਲੱਖਾਂ ਵਿੱਚ ਪੁੱਜ ਜਾਵੇਗਾ।
ਵਿਧਾਇਕ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਅੱਜ ਸੂਬੇ ਦੇ 86 ਫ਼ੀਸਦ ਲੋਕਾਂ ਦੇ ਬਿਜਲੀ ਦੇ ਬਿੱਲ ਸਿਫ਼ਰ ਆ ਰਹੇ ਹਨ। ਔਰਤਾਂ ਨੂੰ 1000 ਰੁਪਏ ਮਹੀਨਾ ਰਸ਼ੀ ਦੇਣ ਦੀ ਗਰੰਟੀ ਵੀ ਜਲਦੀ ਪੂਰੀ ਕੀਤੀ ਜਾਵੇਗੀ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਈਚਾਰਕ ਸਾਂਝ ਮਜ਼ਬੂਤ ਰੱਖੀ ਜਾਵੇ। ਉਹਨਾਂ ਕਿਹਾ ਕਿ ਇਸ ਸਰਕਾਰ ਦੌਰਾਨ ਨਾ ਤਾਂ ਕਿਸੇ ਨਾਲ ਧੱਕਾ ਹੋਵੇਗਾ ਤੇ ਨਾ ਹੀ ਗਲਤ ਕੰਮ ਕਰਨ ਵਾਲੇ ਬਖਸ਼ੇ ਜਾਣਗੇ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ
No comments:
Post a Comment